ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਜਾਂਚ ਲਈ 3 ਮੈਂਬਰੀ ਟੀਮ ਗਠਿਤ

Thursday, Aug 05, 2021 - 10:17 AM (IST)

ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਜਾਂਚ ਲਈ 3 ਮੈਂਬਰੀ ਟੀਮ ਗਠਿਤ

ਚੰਡੀਗੜ੍ਹ : ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਅਲੀ ਜਾਤੀ ਸਰਟੀਫਿਕੇਟਾਂ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜਾਅਲੀ ਸਰਟੀਫਿਕੇਟਾਂ ਦੀ ਜਾਂਚ ਕਰਨ ਲਈ 3 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕੋਲ ਵੱਡੇ ਪੱਧਰ 'ਤੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪੰਜਾਬ ਵਿੱਚ ਆਮ ਵਰਗ ਦੇ ਲੋਕਾਂ ਵੱਲੋਂ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਕਰਦੇ ਹੋਏ ਅਨੁਸੂਚਿਤ ਜਾਤੀ ਵਰਗ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਅਲੀ ਸਰਟੀਫਿਕੇਟ ਦੇ ਅਧਾਰ 'ਤੇ ਲਾਭ ਲੈ ਕੇ ਅਸਲ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦਾ ਹੱਕ ਮਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਗੈਸ ਨਾਲ ਭਰੇ ਸਿੰਲਡਰਾਂ ਵਾਲੇ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਸਮੇਤ ਲੋਕਾਂ ਦੇ ਸੁੱਕੇ ਸਾਹ

ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕਰਨ ਲਈ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜੀਆਂ ਗਈਆਂ ਪਰ ਵਿਭਾਗ ਨੂੰ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਕੋਈ ਵੀ ਰਿਪੋਰਟ ਕਮਿਸ਼ਨ ਨੂੰ ਪ੍ਰਾਪਤ ਨਹੀਂ ਹੋਈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਆਮ ਵਰਗ ਦੇ ਵਿਅਕਤੀਆਂ ਵੱਲੋਂ ਜਾਅਲੀ ਸਰਟੀਫਿਕੇਟ ਦੇ ਆਧਾਰ 'ਤੇ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਨੌਕਰੀਆਂ ਵੀ ਹਾਸਲ ਕਰ ਲਈਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੇ ਦਰਜਨਾਂ ਇਲਾਕੇ ਡੇਂਗੂ ਦੇ ਨਿਸ਼ਾਨੇ 'ਤੇ, 80 ਮਰੀਜ਼ ਆਏ ਸਾਹਮਣੇ

ਜਿਨ੍ਹਾਂ ਬਾਰੇ ਵੀ ਉਕਤ ਵਿਭਾਗ ਵੱਲੋਂ ਭੇਜੀਆਂ ਗਈਆਂ ਸ਼ਿਕਾਇਤਾਂ 'ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਤੇਜਿੰਦਰ ਕੌਰ ਨੇ ਕਿਹਾ ਕਿ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਕ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰ ਗਿਆਨ ਚੰਦ, ਪ੍ਰਭਦਿਆਲ ਅਤੇ ਪਰਮਜੀਤ ਕੌਰ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਤਾ ਚਿੰਤਪੁਰਨੀ ਮੇਲੇ ਸਬੰਧੀ ਲੱਗਣ ਵਾਲੇ 'ਲੰਗਰਾਂ' ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ

ਇਸ ਤੋਂ ਇਲਾਵਾ ਜਿਸ ਜ਼ਿਲ੍ਹੇ ਨਾਲ ਸਬੰਧਿਤ ਸ਼ਿਕਾਇਤ ਪ੍ਰਾਪਤ ਹੋਵੇਗੀ, ਉਸ ਜ਼ਿਲ੍ਹੇ ਦਾ ਇੰਚਾਰਜ ਗੈਰ-ਸਰਕਾਰੀ ਮੈਂਬਰ ਵੀ ਇਸ ਕਮੇਟੀ ਦਾ ਮੈਂਬਰ ਹੋਵੇਗਾ। ਇਹ ਕਮੇਟੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਕਾਰਵਾਈ ਹਿੱਤ ਪੰਜਾਬ ਸਰਕਾਰ ਨੂੰ ਸਿਫਾਰਿਸ਼ ਕਰੇਗੀ।   
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News