ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ''ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ, ਮਰੀਜ਼ਾਂ ਨੂੰ ਮਿਲੇਗਾ ਬਿਹਤਰ ਇਲਾਜ
Saturday, Aug 22, 2026 - 09:04 AM (IST)
ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਅਤੇ ਆਮ ਲੋਕਾਂ ਨੂੰ ਮਿਆਰੀ ਤੇ ਕਿਫਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਖੇ ਸਥਿਤ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਕੈਥ ਲੈਬ ਸ਼ੁਰੂ ਕੀਤੀ ਗਈ। ਇਸ ਨਾਲ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਹੁਣ ਇੱਥੇ ਹੀ ਆਧੁਨਿਕ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਕੈਥ ਲੈਬ ਦੀ ਸੇਵਾ ਦੀ ਸ਼ੁਰੂਆਤ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਕੇ ਇਸ ਸੇਵਾ ਦੀ ਬਖ਼ਸ਼ਿਸ਼ ਲਈ ਸ਼ੁਕਰਾਨਾ ਕੀਤਾ ਗਿਆ।
ਇਹ ਵੀ ਪੜ੍ਹੋ : ਹਲਵਾਰਾ ’ਚ ATM ਲੁੱਟਣ ਦੀ ਕੋਸ਼ਿਸ਼! ਅਲਾਰਮ ਵੱਜਣ ’ਤੇ ਫ਼ਰਾਰ ਹੋਏ ਨਕਾਬਪੋਸ਼ ਬਦਮਾਸ਼
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੈਥ ਲੈਬ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਪੱਧਰੀ ਅਤੇ ਆਧੁਨਿਕ ਮਸ਼ੀਨਰੀ ਸਥਾਪਿਤ ਕੀਤੀ ਗਈ ਹੈ। ਇਸ ਪ੍ਰਾਜੈਕਟ ਲਈ ਹਿੰਡਾਲਕੋ ਇੰਡਸਟਰੀਜ਼ ਲਿਮਟਿਡ, ਆਦਿਤਿਆ ਬਿਰਲਾ ਗਰੁੱਪ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਪ੍ਰਤੀਨਿਧ ਡਾ. ਵਿਨੋਦ ਵਰਮਾ ਵੀ ਮੌਜੂਦ ਸਨ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕੈਥ ਲੈਬ ਸ਼ੁਰੂ ਹੋਣ ਨਾਲ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਬਾਜ਼ਾਰ ਨਾਲੋਂ ਕਾਫ਼ੀ ਘੱਟ ਦਰਾਂ ’ਤੇ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਪਹਿਲਾਂ ਹੀ ਮੁਫ਼ਤ ਡਾਇਲਸਿਸ, ਬਿਨਾਂ ਫੀਸ ਕਾਊਂਟਰ ਓਪੀਡੀ, ਬਹੁਤ ਘੱਟ ਦਰਾਂ ’ਤੇ ਐਮਆਰਆਈ ਅਤੇ ਸੀਟੀ ਸਕੈਨ ਸਮੇਤ ਕਈ ਸਿਹਤ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਦਿਮਾਗੀ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਵੀ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਸਪਤਾਲ ਦੀ ਮੌਜੂਦਾ 50 ਬੈੱਡਾਂ ਦੀ ਸਮਰੱਥਾ ਵਧਾਉਣ ਲਈ ਵੀ ਕੰਮ ਚੱਲ ਰਿਹਾ ਹੈ, ਜੋ ਜਲਦ ਮੁਕੰਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ISRO ਹੁਣ ਨਹੀਂ ਬਣਾਏਗਾ ਰਾਕੇਟ! ਪ੍ਰਾਈਵੇਟ ਕੰਪਨੀਆਂ ਨੂੰ ਸੌਂਪੀ ਜਾਵੇਗੀ ਜ਼ਿੰਮੇਵਾਰੀ
ਇਸ ਮੌਕੇ ਐਮਐਲਏ ਅਤੇ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਤਰਵਿੰਦਰ ਸਿੰਘ ਮਾਰਵਾਹ, ਬਾਬਾ ਸੁਰਿੰਦਰ ਸਿੰਘ , ਬਾਬਾ ਸਤਨਾਮ ਸਿੰਘ , ਹਸਪਤਾਲ ਦੇ ਐਮਐਸ ਡਾ. ਭਾਟੀਆ, ਪ੍ਰਾਜੈਕਟ ਚੇਅਰਮੈਨ ਗੁਰਦੇਵ ਸਿੰਘ, ਭੁਪਿੰਦਰ ਸਿੰਘ ਭੁੱਲਰ, ਸ਼ਮਸ਼ੇਰ ਸਿੰਘ ਸੰਧੂ ਅਤੇ ਸਤਨਾਮ ਸਿੰਘ ਜੱਗਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕਮੇਟੀ ਆਗੂਆਂ ਨੇ ਆਦਿਤਿਆ ਬਿਰਲਾ ਗਰੁੱਪ ਅਤੇ ਹਿੰਡਾਲਕੋ ਇੰਡਸਟਰੀਜ਼ ਲਿਮਟਿਡ ਦੇ ਸਮੁੱਚੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ ਭਲਾਈ ਦੇ ਕਾਰਜਾਂ ਦਾ ਹੋਰ ਵਿਸਥਾਰ ਕਰਨ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
