ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ

Tuesday, Sep 15, 2026 - 06:02 PM (IST)

ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਕੁੰਦਨ, ਪੰਕਜ) : ਕਰਨੈਲ ਸਿੰਘ ਪੀ. ਪੀ. ਐੱਸ, ਏ. ਸੀ. ਪੀ. ਹੈੱਡ ਕੁਆਰਟਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਇਕ ਗੱਡੀ ਸਬੰਧੀ ਸੂਚਨਾ ਪ੍ਰਾਪਤ ਹੋਈ। ਦੱਸਿਆ ਗਿਆ ਕਿ ਪਬਲਿਕ ਵੱਲੋਂ ਉਕਤ ਗੱਡੀ ਨੂੰ ਕਾਬੂ ਕੀਤਾ ਗਿਆ ਸੀ। ਸੂਚਨਾ ਮਿਲਣ ਉਪਰੰਤ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਗੱਡੀ ਦੀ ਜਾਂਚ ਕੀਤੀ। ਜਾਂਚ ਦੌਰਾਨ ਗੱਡੀ ਵਿੱਚ 3 ਗਊਵੰਸ਼ (ਬਲਦ) ਲੱਦੇ ਹੋਏ ਪਾਏ ਗਏ। ਪੁਲਸ ਵੱਲੋਂ ਮੌਕੇ ’ਤੇ ਗੱਡੀ ਵਿਚ ਸਵਾਰ ਦੋ ਵਿਅਕਤੀਆਂ, ਜਿਨ੍ਹਾਂ ਦੀ ਪਛਾਣ ਸਲੀਮ ਅਤੇ ਫਾਰੂਕ, ਦੋਵੇਂ ਵਾਸੀ ਸੁਜਾਨਪੁਰ, ਪਠਾਨਕੋਟ ਵਜੋਂ ਹੋਈ ਹੈ, ਨੂੰ ਕਾਬੂ ਕਰ ਲਿਆ ਗਿਆ।

ਗਊਵੰਸ਼ ਦੀ ਤਸਕਰੀ ਸਬੰਧੀ ਥਾਣਾ ਡਵੀਜ਼ਨ ਨੰਬਰ 8, ਕਮਿਸ਼ਨਰੇਟ ਪੁਲਸ ਜਲੰਧਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਬਰਾਮਦ ਕੀਤੇ ਗਏ ਤਿੰਨੇ ਗੋਵੰਸ਼ ਨੂੰ ਸੁਰੱਖਿਅਤ ਤੌਰ ’ਤੇ ਨੇੜਲੀ ਗਊਸ਼ਾਲਾ ਵਿਖੇ ਜਮ੍ਹਾ ਕਰਵਾ ਦਿੱਤਾ ਗਿਆ ਹੈ। ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਾਮਲੇ ਸਬੰਧੀ ਹੋਰ ਤੱਥ ਸਾਹਮਣੇ ਆਉਣ ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।


author

Gurminder Singh

Content Editor

Related News