ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫ਼ਸਲਾਂ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਨਿਰਦੇਸ਼

04/12/2022 8:23:56 PM

ਚੰਡੀਗੜ੍ਹ (ਬਿਊਰੋ) : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਫ਼ਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਊ ਵੰਸ਼ ਦੀ ਸੇਵਾ-ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੇ ਆਪਣੇ ਗੀਤ 'ਚ ਪੰਜਾਬੀਆਂ ਲਈ ਗ਼ੱਦਾਰ ਸ਼ਬਦ ਵਰਤ ਕੇ ਕੀਤਾ ਬੇਇੱਜ਼ਤ : ਮਾਲਵਿੰਦਰ ਕੰਗ

ਇਥੇ ਜਾਰੀ ਬਿਆਨ ਵਿੱਚ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ 'ਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਉਥੇ ਸੜਕਾਂ 'ਤੇ ਘੁੰਮਦੀਆਂ ਗਾਵਾਂ ਵੀ ਦੁਰਘਟਨਾਵਾਂ ਦਾ ਕਾਰਨ ਬਣ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਨਾਲ ਨਾ ਸਿਰਫ ਲੋਕਾਂ ਦੀ ਜਾਨ ਜਾਂਦੀ ਹੈ, ਸਗੋਂ ਗਾਵਾਂ ਵੀ ਜ਼ਖ਼ਮੀ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਇਕ ਦਾ ਫਰਜ਼ ਹੈ।

ਇਹ ਵੀ ਪੜ੍ਹੋ : ਬਿਜਲੀ ਸੰਕਟ ਵੱਲ ਵਧ ਰਿਹੈ ਪੰਜਾਬ! ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਹੋਇਆ ਬੰਦ

ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਸੜਕਾਂ 'ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।


Harnek Seechewal

Content Editor

Related News