ਵੱਡੀ ਖ਼ਬਰ : ਫੜਿਆ ਗਿਆ ਅੰਮ੍ਰਿਤਪਾਲ, 18 ਮਾਰਚ ਤੋਂ ਚੱਲ ਰਿਹਾ ਸੀ ਫਰਾਰ

Sunday, Apr 23, 2023 - 06:32 PM (IST)

ਮੋਗਾ (ਵੈੱਬ ਡੈਸਕ/ਗੋਪੀ)- ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ,''ਪੰਜਾਬ ਪੁਲਸ ਨੇ ਸ਼ਨੀਵਾਰ ਦੇਰ ਰਾਤ ਉਸ ਨੂੰ ਗ੍ਰਿਫ਼ਤਾਰ ਕੀਤਾ।'' ਪੁਲਸ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਕੇਸ ਦਰਜ ਕੀਤਾ ਗਿਆ ਹੈ।

PunjabKesari

ਅੰਮ੍ਰਿਤਪਾਲ ਸਿੰਘ 18 ਮਾਰਚ ਯਾਨੀ ਪਿਛਲੇ 36 ਦਿਨਾਂ ਤੋਂ ਫਰਾਰ ਚੱਲ ਰਿਹਾ ਸੀ, ਜਦੋਂ ਕਿ ਉਸ ਦੇ ਅਤੇ ਉਸ ਦੇ ਸਹਿਯੋਗੀਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਅੰਮ੍ਰਿਤਪਾਲ ਨੇ ਆਪਣੇ ਇਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੇ ਬਾਅਦ ਤੋਂ ਪੁਲਸ ਉਸ ਦੀ ਭਾਲ ਕਰ ਰਹੀ ਹੈ। 20 ਅਪ੍ਰੈਲ ਨੂੰ ਅੰਮ੍ਰਿਤਪਾਲ ਦੀ ਐੱਨ.ਆਰ.ਆਈ. ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਰਿਹਾਅ ਕਰ ਦਿੱਤਾ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News