ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਸੂਬੇ ''ਚ ਏਸ਼ੀਆ ਦਾ ਸਭ ਤੋਂ ਵੱਡਾ CBG ਪਲਾਂਟ ਕਾਰਜਸ਼ੀਲ

08/12/2022 4:20:24 PM

ਚੰਡੀਗੜ੍ਹ/ਸੰਗਰੂਰ : ਸਾਫ਼-ਸੁਥਰੀ ਊਰਜਾ ਦੀ ਦਿਸ਼ਾ 'ਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ 'ਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ. ਬੀ. ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ ਸੀ. ਬੀ. ਜੀ. ਦੀ ਸਮਰੱਥਾ ਵਾਲਾ ਇਹ ਪਲਾਂਟ ਪਿੰਡ ਭੁਟਾਲ ਕਲਾਂ (ਸੰਗਰੂਰ) ਵਿਖੇ ਅਪ੍ਰੈਲ, 2022 'ਚ ਚਾਲੂ ਹੋ ਗਿਆ ਹੈ। ਇਸ ਪਲਾਂਟ ਵਿੱਚੋਂ ਸੀ. ਬੀ. ਜੀ. ਦਾ ਵਪਾਰਕ ਉਤਪਾਦਨ ਸ਼ੁਰੂ ਹੋ ਗਿਆ ਹੈ, ਜਿਸ ਦੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ. ਓ. ਸੀ. ਐੱਲ.) ਦੇ ਆਊਟਲੈਟ ਨੂੰ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ

ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਦੇ 42 ਹੋਰ ਸੀ. ਬੀ. ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਤਕਰੀਬਨ 1200 ਕਰੋੜ ਰੁਪਏ ਦਾ ਪ੍ਰਾਈਵੇਟ ਨਿਵੇਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 8000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਨ੍ਹਾਂ ਪ੍ਰਾਜੈਕਟਾਂ ਨਾਲ, ਗਰੀਨ ਹਾਊਸ ਗੈਸਾਂ ਦਾ ਨਿਕਾਸ ਵੀ ਘਟੇਗਾ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕਿਸਾਨਾਂ ਦੀ ਆਮਦਨ ਵੱਧਣ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਪੇਡਾ ਦੇ ਚੀਫ ਐਗਜ਼ੀਕਿਊਟਿਵ ਸੁਮੀਤ ਜਾਰੰਗਲ ਨੇ ਦੱਸਿਆ ਕਿ ਕੁੱਲ 14.25 ਟਨ ਸੀ. ਬੀ. ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲੇ ਦੋ ਹੋਰ ਪਲਾਂਟ 2022-23 'ਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਬਾਕੀ ਪ੍ਰਾਜੈਕਟਾਂ ਦੇ ਅਗਲੇ ਤਿੰਨ ਸਾਲਾਂ 'ਚ ਚਾਲੂ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : SC ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿੱਦਿਅਕ ਅਦਾਰੇ ਨਹੀਂ ਰੋਕ ਸਕਣਗੇ ਡਿਗਰੀ

ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਚਾਲੂ ਹੋਣ 'ਤੇ ਪ੍ਰਤੀ ਦਿਨ 492.58 ਟਨ ਸੀ. ਬੀ. ਜੀ. ਪੈਦਾ ਕਰਨਗੇ ਅਤੇ ਇਨ੍ਹਾਂ 'ਚ ਸਲਾਨਾ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ। ਇਸ ਤੋਂ ਇਲਾਵਾ ਇਨ੍ਹਾਂ ਸੀ. ਬੀ. ਜੀ. ਪਲਾਂਟਾਂ 'ਚ ਤਿਆਰ ਹੋਈ ਜੈਵਿਕ ਖਾਦ ਨੂੰ ਜੈਵਿਕ ਖੇਤੀ ਲਈ ਵਰਤਿਆ ਜਾਵੇਗਾ, ਜਿਸ ਨਾਲ ਸਥਾਨਕ ਸਹਾਇਕ ਉਦਯੋਗਾਂ ਨੂੰ ਵਧਣ-ਫੁੱਲਣ ਵਿੱਚ ਮਦਦ ਮਿਲੇਗੀ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਿਤ ਸੀ. ਬੀ. ਜੀ. ਪ੍ਰਾਜੈਕਟਾਂ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ. ਪੀ. ਸੀ. ਐੱਲ.) ਵੱਲੋਂ ਬਠਿੰਡਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਤੇ ਹੋਰ ਖੇਤੀ ਰਹਿੰਦ-ਖੂੰਹਦ 'ਤੇ ਆਧਾਰਿਤ ਪ੍ਰਤੀ ਦਿਨ 100 ਕੇ. ਐੱਲ. 2ਜੀ ਇਥਨੌਲ ਦੀ ਸਮਰੱਥਾ ਵਾਲਾ ਇੱਕ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਫਰਵਰੀ 2023 ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਾਜੈਕਟ ਸਾਲਾਨਾ ਤਕਰੀਬਨ 2 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News