CBG ਪ੍ਰਾਜੈਕਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖ਼ਰੀਦ ਤੇ ਚੁਕਾਈ ਨੂੰ ਲੈ ਕੇ ਟਾਸਕ ਫੋਰਸ ਗਠਤ: ਅਮਨ ਅਰੋੜਾ

Thursday, Sep 15, 2022 - 06:13 PM (IST)

CBG ਪ੍ਰਾਜੈਕਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖ਼ਰੀਦ ਤੇ ਚੁਕਾਈ ਨੂੰ ਲੈ ਕੇ ਟਾਸਕ ਫੋਰਸ ਗਠਤ: ਅਮਨ ਅਰੋੜਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਅਤੇ ਚੁਕਾਈ ਸਬੰਧੀ ਸੁਚਾਰੂ ਤੇ ਸਮਰੱਥ ਵਿਧੀ ਵਿਕਸਤ ਕਰਨ ਅਤੇ ਵਿਚਾਰ ਕਰਨ ਵਾਸਤੇ ਇੱਕ ਟਾਸਕ ਫੋਰਸ ਗਠਤ ਕੀਤੀ ਗਈ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦਿੱਤੀ।

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ

ਉਨ੍ਹਾਂ ਦੱਸਿਆ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਏ ਵੇਣੂ ਪ੍ਰਸਾਦ ਇਸ ਟਾਸਕ ਫੋਰਸ ਦੇ ਚੇਅਰਮੈਨ ਹੋਣਗੇ, ਜਦਕਿ ਵਧੀਕ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਰਵਜੀਤ ਸਿੰਘ ਨੂੰ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਡਾਇਰੈਕਟਰ ਪੇਡਾ ਸ੍ਰੀ ਐੱਮ. ਪੀ. ਸਿੰਘ ਕਨਵੀਨਰ ਵਜੋਂ ਸੇਵਾ ਨਿਭਾਉਣਗੇ।

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਦੱਸਣਯੋਗ ਹੈ ਕਿ ਇਹ ਟਾਸਕ ਫੋਰਸ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਹੇਠ ਕੰਮ ਕਰੇਗੀ। ਇਸ ਟਾਸਕ ਫੋਰਸ ਦੀ ਪਹਿਲੀ ਮੀਟਿੰਗ 16 ਸਤੰਬਰ ਨੂੰ ਸੱਦੀ ਗਈ ਹੈ। ਟਾਸਕ ਫੋਰਸ ਦੇ ਮੈਂਬਰਾਂ ਵਿੱਚ ਮੁੱਖ ਕਾਰਜਕਾਰੀ ਅਧਿਕਾਰੀ ਪੇਡਾ ਸੁਮੀਤ ਜਾਰੰਗਲ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਵਾਈਸ ਚਾਂਸਲਰ ਗਡਵਾਸੂ ਲੁਧਿਆਣਾ, ਡਾਇਰੈਕਟਰ ਰਿਸਰਚ ਪੀ.ਏ.ਯੂ, ਡਾਇਰੈਕਟਰ ਜਨਰਲ ਐੱਸ.ਐੱਸ.ਐੱਸ. ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ ਐਨਰਜੀ ਕਪੂਰਥਲਾ ਤੋਂ ਇਲਾਵਾ ਐੱਨ.ਐੱਫ.ਐੱਲ., ਕ੍ਰਿਭਕੋ, ਇਫਕੋ, ਮੈਸਰਜ਼ ਕੋਰੋਮੰਡਲ ਇੰਟਰਨੈਸਨਲ ਲਿਮ., ਮੈਸਰਜ਼ ਟਾਟਾ ਰੈਲਿਸ ਇੰਡੀਆ ਲਿਮ., ਮੈਸਰਜ਼ ਚੰਬਲ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮ. ਦੇ ਸੀਨੀਅਰ ਨੁਮਾਇੰਦੇ ਆਦਿ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਖਾਦ ਦੀ ਵਰਤੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਫ਼ਸਲਾਂ ਦੀ ਗੁਣਵੱਤਾ ਵਿੱਚ ਵੀ ਵਾਧਾ ਕਰਦੀ ਹੈ ਅਤੇ ਇਸ ਨਾਲ ਸਥਾਨਕ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਪ੍ਰਾਈਵੇਟ ਨਿਵੇਸ਼ਕਾਂ ਨੇ ਇਸ ਟਾਸਕ ਫੋਰਸ ਦੇ ਗਠਨ ਲਈ ਮੰਤਰੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਟਾਸਕ ਫੋਰਸ ਵਿੱਚ ਸਥਾਨ ਦੇਣ ਲਈ ਧੰਨਵਾਦ ਵੀ ਕੀਤਾ।


author

rajwinder kaur

Content Editor

Related News