ਸੀ. ਬੀ. ਆਈ. ਦੀ ਕਿਲੋਜ਼ਰ ਰਿਪੋਰਟ ’ਤੇ ਚੌਤਰਫਾ ਘਿਰੇ ਕੈਪਟਨ, ਬਾਜਵਾ ਨੇ ਖੋਲ੍ਹਿਆ ਮੋਰਚਾ

08/30/2019 6:22:24 PM

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਸੀ. ਬੀ. ਆਈ. ਤੋਂ ਸਾਰੇ ਕੇਸ ਵਾਪਸ ਲੈਣ ਦੇ ਦਿੱਤੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਨੇ ਨਿਸ਼ਾਨੇ ’ਤੇ ਆ ਗਏ ਹਨ। ਉਨ੍ਹਾਂ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਮੁਖੀ ਅਤੇ ਡੀ. ਜੀ. ਪੀ. ਪ੍ਰਬੋਧ ਕੁਮਾਰ ਵਲੋਂ ਸੀ. ਬੀ. ਆਈ. ਨੂੰ ਲਿਖੀ ਚਿੱਠੀ ’ਚ ਸੀ. ਬੀ. ਆਈ. ਵਲੋਂ ਅਦਾਲਤ ’ਚ ਕੇਸ ਵਾਪਸ ਲੈਣ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਦੂਜੇ ਪਾਸੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਨੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਅਸਤੀਫੇ ਦੀ ਮੰਗ ਕੀਤੀ ਹੈ। 

PunjabKesari

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਨੇ ਜਨਵਰੀ ’ਚ ਸੀ. ਬੀ. ਆਈ. ਤੋਂ ਕੇਸ ਵਾਪਸ ਲੈਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਜਿਸ ਨੂੰ ਹਾਈਕੋਰਟ ਨੇ ਵੀ ਸਵਿਕਾਰ ਕਰ ਲਿਆ ਸੀ ਪਰ ਹੁਣ ਐਸ. ਆਈ. ਟੀ. ਦੇ ਮੁਖੀ ਹੀ ਸੀ. ਬੀ. ਆਈ. ਨੂੰ ਪੱਤਰ ਲਿਖ ਕੇ ਕਹਿ ਰਹੇ ਹਨ ਕਿ ਉਹ ਕੁਝ ਨਵੇਂ ਐਂਗਲ ’ਤੇ ਜਾਂਚ ਕਰੇ, ਜਿਸ ਤੋਂ ਬਾਅਦ ਸੀ. ਬੀ. ਆਈ. ਨੇ ਵੀ ਟ੍ਰਾਇਲ ਕੋਰਟ ’ਚ ਆਪਣੀ ਹੀ ਕਲੋਜ਼ਰ ਰਿਪੋਰਟ ਨੂੰ ਰੋਕਣ ਦੀ ਪਟੀਸ਼ਨ ਦਾਇਰ ਕਰ ਦਿੱਤੀ ਹੈ।

PunjabKesari

ਬਾਜਵਾ ਨੇ ਹੈਰਾਨੀ ਪ੍ਰਗਟਾਈ ਕਿ ਸਰਕਾਰ ਨੇ ਸੀ. ਬੀ . ਆਈ. ਤੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਵਾਪਸ ਲੈਣ ਤੋਂ ਬਾਅਦ ਵੀ ਛੇ ਮਹੀਨੇ ਤਕ ਫਾਈਲਾਂ ਵਾਪਸ ਲੈਣ ਦੀ ਜਹਿਮਤ ਨਹੀਂ ਚੁੱਕੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਹੈ ਕਿ ਉਹ ਦੱਸਣ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਦੀਆਂ ਫਾਈਲਾਂ ਸੀ. ਬੀ. ਆਈ. ਤੋਂ ਕਦੋਂ ਮੰਗੀਆਂ? ਸੀ. ਬੀ. ਆਈ. ਨੇ ਅਦਾਲਤ ਵਿਚ ਸਪੱਸ਼ਟ ਕਿਹਾ ਹੈ ਕਿ ਸਰਕਾਰ ਨੇ ਉਸ ਤੋਂ ਜਾਂਚ ਦੇ ਸੰਬੰਧ ਵਿਚ ਕਦੇ ਵੀ ਸੰਪਰਕ ਨਹੀਂ ਕੀਤਾ ਹੈ ਤਾਂ ਕੈਪਟਨ ਕਿਸ ਗੱਲ ’ਤੇ ਇਹ ਦਾਅਵਾ ਕਰ ਰਹੇ ਹਨ ਕਿ ਐਸ. ਆਈ. ਟੀ. ਹੁਣ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਜੇਕਰ ਪ੍ਰਬੋਧ ਕੁਮਾਰ ਦੀ ਅਗਵਾਈ ’ਚ ਐਸ. ਆਈ. ਟੀ. ਹੁਣ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਤਾਂ ਪ੍ਰਬੋਧ ਕੁਮਾਰ ਨੇ ਹੁਣ ਸੀ. ਬੀ. ਆਈ. ਨੂੰ ਫਿਰ ਤੋਂ ਜਾਂਚ ਕਰਨ ਲਈ ਕਿਉਂ ਲਿਖਿਆ? ਐਸ. ਆਈ.ਟੀ. ਨੇ ਹੁਣ ਤਕ ਸੀ. ਬੀ. ਆਈ. ਤੋਂ ਕੇਸ ਦੀ ਫਾਈਲ ਵਾਪਸ ਕਿਉਂ ਨਹੀਂ ਲਈ? ਕੀ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਗੁੰਮਰਾਹ ਕੀਤਾ ਗਿਆ ਹੈ ਕਿ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਨਹੀਂ ਐਸ. ਆਈ. ਟੀ. ਕਰ ਰਹੀ ਹੈ ਜਾਂ ਉਹ ਅਸਲ ਸਥਿਤੀ ਤੋਂ ਅਣਜਾਣ ਹੁੰਦੇ ਹੋਏ ਲੋਕਾਂ ਨੂੰ ਇਸ ਮਾਮਲੇ ’ਚ ਗੁੰਮਰਾਹ ਕਰਦੇ ਰਹੇ। 

PunjabKesari

ਬਾਦਲ ਨਾਲ ਹੋਇਆ ਸਮਝੌਤਾ ਨਿਭਾਅ ਰਹੇ ਕੈਪਟਨ : ਬੀਰ ਦਵਿੰਦਰ
ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਸੀ. ਬੀ. ਆਈ. ਤੋਂ ਇਸ ਸੰਬੰਧੀ ਸਾਰੇ ਕੇਸ ਵਾਪਸ ਲੈਣ ਦਾ ਪ੍ਰਤਾਅ ਜਦੋਂ ਪਾਸ ਕਰ ਦਿੱਤਾ ਗਿਆ ਸੀ ਤਾਂ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਸੀ. ਬੀ. ਆਈ. ਨੂੰ ਕੇਸਾਂ ਦੀ ਜਾਂਚ ਜਾਰੀ ਰੱਖਣ ਲਈ ਪੱਤਰ ਕਿਉਂ ਲਿਖਿਆ? ਇਸ ਨਾਲ ਸਾਫ ਜ਼ਾਹਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਈ ਪਾਸਿਆਂ ਤੋਂ ਕੰਮ ਕਰ ਰਹੇ ਹਨ। ਇਕ ਪਾਸੇ ਤਾਂ ਉਹ ਬਾਦਲ ਪਰਿਵਾਰ ਨਾਲ ਹੋਏ ਸਮਝਤੇ ਨੂੰ ਨਿਭਾਅ ਰਹੇ ਹਨ ਅਤੇ ਦੂਸਰੇ ਪਾਸੇ ਡੇਰਾ ਸਿਰਸਾ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਨਾ ਮੁਆਫੀ ਯੋਗ ਅਪਰਾਧ ਤੋਂ ਮੁਕਤੀ ਦਿਵਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ ’ਚ ਪ੍ਰਤਾਅ ਲਿਆਉਣ ਵਾਲੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਮੰਤਰੀ ਅਹੁਦੇ ਅਤੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫੇ ਦੀ ਮੰਗ ਕੀਤੀ ਹੈ। 


Gurminder Singh

Content Editor

Related News