ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
Saturday, Oct 31, 2026 - 05:32 PM (IST)
ਚੰਡੀਗੜ੍ਹ : ਭ੍ਰਿਸ਼ਟਾਚਾਰ ਮਾਮਲੇ ਵਿਚ ਸੀਬੀਆਈ ਦੀ ਜਾਂਚ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਮੁੜ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿਖੇ ਪੇਸ਼ ਹੋਣ ਲਈ ਪਹੁੰਚੇ। ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਨੂੰ 16 ਅਕਤੂਬਰ, 19 ਅਕਤੂਬਰ ਅਤੇ 23 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ। ਇਹ ਜਾਂਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਤਬਾਦਲਿਆਂ, ਟੈਂਡਰਾਂ ਤੇ ਪ੍ਰਸ਼ਾਸਨਿਕ ਫ਼ੈਸਲਿਆਂ ਵਿਚ ਕਥਿਤ ਦਖ਼ਲ ਦੇ ਦੋਸ਼ਾਂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
