ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ ''ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

Thursday, Oct 08, 2026 - 03:43 PM (IST)

ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ ''ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਆਈ.ਏ.ਐੱਨ.ਐੱਸ.): CBI ਨੇ ਚੰਡੀਗੜ੍ਹ ਨਗਰ ਨਿਗਮ ਦੇ ਇਕ ਸੈਨੇਟਰੀ ਇੰਸਪੈਕਟਰ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੁੱਧਵਾਰ, 7 ਅਕਤੂਬਰ ਨੂੰ ਇਕ ਠੇਕੇਦਾਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ, ਜਿਸ ਤੋਂ ਮੁਲਜ਼ਮ ਨੇ ਫਰਮ ਦੇ ਬਕਾਇਆ ਅਤੇ ਭਵਿੱਖ ਦੇ ਬਿੱਲ ਪਾਸ ਕਰਨ ਬਦਲੇ ਕਥਿਤ ਤੌਰ 'ਤੇ 14 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। 

ਸੀ.ਬੀ.ਆਈ. ਅਨੁਸਾਰ ਦੋਸ਼ੀ ਨੇ ਰਿਸ਼ਵਤ ਨਾ ਦੇਣ ਦੀ ਸੂਰਤ ਵਿਚ ਫਰਮ ਦੇ ਬਿੱਲ ਰੋਕਣ ਅਤੇ ਟੈਂਡਰ ਰੱਦ ਕਰਨ ਦੀ ਧਮਕੀ ਦਿੱਤੀ ਸੀ। ਏਜੰਸੀ ਨੇ ਸ਼ਿਕਾਇਤ ਦੇ ਆਧਾਰ 'ਤੇ ਜਾਲ ਵਿਛਾ ਕੇ ਸੈਨੇਟਰੀ ਇੰਸਪੈਕਟਰ ਨੂੰ 14 ਲੱਖ ਰੁਪਏ ਦੀ ਕੁੱਲ ਰਿਸ਼ਵਤ ਵਿੱਚੋਂ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਦੋਸ਼ੀ ਅਧਿਕਾਰੀ ਦੇ ਰਿਹਾਇਸ਼ੀ ਅਤੇ ਦਫ਼ਤਰੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਜਿੱਥੋਂ ਕਈ ਸ਼ੱਕੀ ਦਸਤਾਵੇਜ਼ ਅਤੇ ਅਚੱਲ ਜਾਇਦਾਦ ਨਾਲ ਸਬੰਧਤ ਕਾਗਜ਼ਾਤ ਬਰਾਮਦ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।


author

Anmol Tagra

Content Editor

Related News