ਅਕਾਲੀ ਵਿਧਾਇਕ ਜੀਤ ਮੋਹਿੰਦਰ ਸਿੰਘ ਸਿੱਧੂ ਸਮੇਤ 18 ਲੋਕਾਂ ''ਤੇ ਮਾਮਲਾ ਦਰਜ
Friday, Jun 24, 2016 - 11:55 AM (IST)
ਚੰਡੀਗੜ੍ਹ : 231 ਕਰੋੜ ਰੁਪਏ ਦੇ ਘੋਟਾਲਿਆਂ ਸੰਬੰਧੀ ਸੀ. ਬੀ. ਆਈ. ਨੇ. ਤਲਵੰਡੀ ਸਾਬੋ ਦੇ ਅਕਾਲੀ ਵਿਧਾਇਕ ਜੀਤ ਮੋਹਿੰਦਰ ਸਿੰਘ ਸਿੱਧੂ ਅਤੇ ਫਾਸਟਵੇਅ ਟਰਾਂਸਮਿਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਗੁਰਦੀਪ ਸਿੰਘ ਸਮੇਤ 18 ਲੋਕਾਂ ''ਤੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਨ੍ਹਾਂ ''ਚੋਂ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਜਾਣਕਾਰੀ ਮੁਤਾਬਕ ਇਹ ਮਾਮਲਾ ਆਈ. ਸੀ. ਆਰ. ਐੱਮ. ਐੱਸ. ਲਿਮਟਿਡ ਕੰਪਨੀ ''ਚ ਹੋਏ ਕਰੀਬ 231 ਕਰੋੜ ਰੁਪਏ ਦੇ ਘੋਟਾਲਿਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਸੀ. ਬੀ. ਆਈ. ਨੇ ਇਨ੍ਹਾਂ ਸਾਰਿਆਂ ਦੇ ਖਿਲਾਫ 6 ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਇਹ ਮਾਮਲੇ ਦਰਜ ਕਰਦਿਆਂ ਹੀ ਸੀ. ਬੀ. ਆਈ. ਨੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਦਿੱਲੀ ''ਚ 15 ਦੇ ਕਰੀਬ ਟਿਕਾਣਿਆਂ ''ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਪ੍ਰਾਈਵੇਟ ਕੰਪਨੀਆਂ ਅਤੇ ਇਨ੍ਹਾਂ ਦੇ ਡਾਇਕੈਰਟਰਾਂ ਦੇ ਦਫਤਰਾਂ ''ਤੇ ਛਾਪੇ ਮਾਰੇ ਗਏ ਪਰ ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ।