ਪਰਵਿੰਦਰ ਝੋਟਾ ਕਤਲ ਮਾਮਲੇ ''ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ ਹੈ ਇਹ ਸ਼ਖ਼ਸ
Thursday, Oct 22, 2026 - 12:23 PM (IST)
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਦੀ ਟੀਮ ਹੁਣ ਵਿਪਨ ਕੁਮਾਰ ਦੇ ਘਰ ਪਹੁੰਚੀ ਹੈ। ਜਾਣਕਾਰੀ ਮੁਤਾਬਕ ਵਿਪਨ ਉਹ ਵਿਅਕਤੀ ਦੱਸਿਆ ਜਾ ਰਿਹਾ ਹੈ, ਜੋ ਅਸ਼ਵਨੀ ਕੁਮਾਰ ਨੂੰ ਆਪਣੇ ਨਾਲ ਲੈ ਕੇ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
ਇਸੇ ਸਬੰਧ 'ਚ ਸੀ. ਬੀ. ਆਈ. ਦੀ ਟੀਮ ਨੇ ਵਿਪਨ ਦੇ ਘਰ ਪਹੁੰਚ ਕੇ ਜਾਂਚ ਕੀਤੀ। ਫਿਲਹਾਲ ਸੀ. ਬੀ. ਆਈ. ਦੀ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਹੈ। ਇਸ ਮਾਮਲੇ 'ਚ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਦੱਸਣਯੋਗ ਹੈ ਕਿ ਸੀ. ਬੀ. ਆਈ. ਦੀ ਟੀਮ ਨੇ ਬੀਤੇ ਦਿਨ ਮਾਨਸਾ ਦੇ ਬਜ਼ਾਰਾਂ 'ਚ ਵੀ ਲੋਕਾਂ ਅਤੇ ਦੁਕਾਨਦਾਰਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
