CBI ਇੰਸਪੈਕਟਰ ਸੁਖਵਿੰਦਰ ਘੋਤੜਾ ਰਾਸ਼ਟਰਪਤੀ ਪੁਲਸ ਐਵਾਰਡ ਨਾਲ ਸਨਮਾਨਿਤ
Sunday, Aug 13, 2023 - 04:39 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਟਾਂਡਾ ਦੇ ਬੇਟ ਖੇਤਰ ਦੇ ਪਿੰਡ ਜਲਾਲਪੁਰ ਨਾਲ ਸਬੰਧਤ ਚੰਡੀਗੜ੍ਹ ਸੀ. ਬੀ. ਆਈ. ਪੁਲਸ ਵਿਚ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਸੁਖਵਿੰਦਰ ਸਿੰਘ ਘੋਤੜਾ ਪੁੱਤਰ ਸ਼ਿੰਗਾਰਾ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਇੰਡੀਅਨ ਮੈਡੀਟੋਰੀਅਲ ਐਵਾਰਡ/ਪੁਲਸ ਐਵਾਰਡ (ਰਾਸ਼ਟਰਪਤੀ ਐਵਾਰਡ) ਨਾਲ ਸਨਮਾਨਤ ਕੀਤਾ ਗਿਆ। ਨਵੀਂ ਦਿੱਲੀ ਸੀ .ਬੀ. ਆਈ. ਹੈੱਡਕੁਆਰਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਅਟਾਰਨੀ ਜਨਰਲ ਆਫ ਇੰਡੀਆ ਆਰ. ਸੰਕਟ ਰਮਣੀ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ ਕੀਤਾ।
ਇਹ ਖ਼ਬਰ ਵੀ ਪੜ੍ਹੋ : ਜਾਇਸਵਾਲ ਤੇ ਗਿੱਲ ਦੇ ਸ਼ਾਨਦਾਰ ਅਰਧ ਸੈਂਕੜੇ, ਭਾਰਤ ਜਿੱਤਿਆ, ਸੀਰੀਜ਼ 2-2 ਨਾਲ ਕੀਤੀ ਬਰਾਬਰ
ਇਹ ਸਨਮਾਨ ਹਾਸਲ ਕਰਨ ਉਪਰੰਤ ਆਪਣੀ ਪਤਨੀ ਸੰਦੀਪ ਕੌਰ ਨਾਲ ਮੌਜੂਦ ਇੰਸਪੈਕਟਰ ਘੋਤੜਾ ਨੇ ਇਸ ਸਫ਼ਲਤਾ ਲਈ ਆਪਣੇ ਮਾਤਾ-ਪਿਤਾ ਅਮਰ ਕੌਰ ਅਤੇ ਸ਼ਿੰਗਾਰਾ ਸਿੰਘ ਅਤੇ ਵਾਹਿਗੁਰੂ ਦਾ ਅਸ਼ੀਰਵਾਦ ਦੱਸਦਿਆਂ ਆਖਿਆ ਕਿ ਇਸ ਕੌਮੀ ਮੈਡਲ ਨਾਲ ਉਸ ਵਿਚ ਹੋਰ ਜਿਆਦਾ ਤਨਦੇਹੀ ਅਤੇ ਮਿਹਨਤ ਨਾਲ ਸੇਵਾਵਾਂ ਦੇਣ ਦੀ ਊਰਜਾ ਦਾ ਸੰਚਾਰ ਹੋਇਆ ਹੈ ਅਤੇ ਸੀ. ਬੀ. ਆਈ. ਵਿਚ ਪੰਜਾਬ ਵਿੱਚੋ ਇਕੱਲੇ ਉਸ ਨੂੰ ਹੀ ਇਹ ਮੈਡਲ ਮਿਲਿਆ ਹੈ। ਇਸ ਪ੍ਰਾਪਤੀ ਦੀ ਲਈ ਪਿੰਡ ਵਾਸੀਆਂ ਨੇ ਇੰਸਪੈਕਟਰ ਘੋਤੜਾ ਅਤੇ ਪਰਿਵਾਰ ਨੂੰ ਸ਼ੁੱਭਕਾਮਨਾਵਾ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਤੋੜਿਆ ਪਾਕਿਸਤਾਨ ਦਾ ਰਿਕਾਰਡ, ਮਲੇਸ਼ੀਆ ਨੂੰ ਹਰਾ ਕੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ
ਜ਼ਿਕਰਯੋਗ ਹੈ ਕਿ ਇੰਸਪੈਕਟਰ ਸੁਖਵਿੰਦਰ ਸਿੰਘ ਵੱਲੋਂ ਸੀ.ਬੀ.ਆਈ. ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਦੀ ਇਸ ਐਵਾਰਡ ਲਈ ਕੁਝ ਮਹੀਨੇ ਪਹਿਲਾਂ ਚੋਣ ਕੀਤੀ ਗਈ ਸੀ। ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਜਲਾਲਪੁਰ, ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਯੂਥ ਆਗੂ ਲਖਵਿੰਦਰ ਸਿੰਘ ਸੇਠੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਉਨ੍ਹਾਂ ਦੇ ਪਿੰਡ ਤੇ ਇਲਾਕੇ ਦਾ ਨਾਂ ਪੂਰੇ ਭਾਰਤ ਵਿਚ ਰੌਸ਼ਨ ਕੀਤਾ ਹੈ। ਇਹ ਐਵਾਰਡ ਮਿਲਣਾ ਸਮੁੱਚੇ ਹਲਕੇ ਟਾਂਡੇ ਲਈ ਮਾਣ ਵਾਲੀ ਗੱਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8