ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
Wednesday, Oct 07, 2026 - 05:49 PM (IST)
ਚੰਡੀਗੜ੍ਹ : ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ. ਬੀ.ਆਈ. ਸਾਹਮਣੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਇੱਥੋਂ ਦੇ ਸੈਕਟਰ 30 ਵਿਚਲੇ ਦਫ਼ਤਰ ’ਚ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਸੂਤਰਾਂ ਮੁਤਾਬਕ ਸੀਬੀਆਈ ਨੇ 5 ਅਕਤੂਬਰ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਦਿੱਲੀ ’ਚ ਦਰਜ ਕੇਸ ਦੇ ਸਬੰਧ ’ਚ ਰਾਜਬੀਰ ਸਿੰਘ ਘੁੰਮਣ ਨੂੰ ਬੁੱਧਵਾਰ ਦੁਪਹਿਰ ਢਾਈ ਵਜੇ ਤਲਬ ਕੀਤਾ ਸੀ ਪਰ ਘੁੰਮਣ ਸੀਬੀਆਈ ਦੀ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋਏ। ਸੀ. ਬੀ. ਆਈ. ਦੇ ਅਧਿਕਾਰੀ ਰਾਜਬੀਰ ਘੁੰਮਣ ਦੀ ਉਡੀਕ ਕਰਦੇ ਰਹੇ ਪਰ ਉਹ ਆਏ ਹੀ ਨਹੀਂ। ਇਥੇ ਇਹ ਵੀ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੀਬੀਆਈ ਜਾਂਚ ਖ਼ਿਲਾਫ਼ ਸੁਪਰੀਮ ਕੋਰਟ ’ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਇਕ-ਦੋ ਦਿਨਾਂ ’ਚ ਹੋਣੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
ਸੂਤਰ ਦੱਸਦੇ ਹਨ ਕਿ ਸਿਖਰਲੀ ਅਦਾਲਤ ’ਚ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਓਐੱਸਡੀ ਰਾਜਬੀਰ ਘੁੰਮਣ ਨੇ ਸੀਬੀਆਈ ਅੱਗੇ ਪੇਸ਼ ਹੋਣ ਤੋਂ ਫ਼ਿਲਹਾਲ ਕਿਨਾਰਾ ਕੀਤਾ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਇਸ ਮਾਮਲੇ ’ਚ ਰਾਹਤ ਮਿਲਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਈਡੀ ਵੱਲੋਂ ਡੀਜੀਪੀ ਨੂੰ ਲਿਖੇ ਪੱਤਰਾਂ ਦੇ ਅਧਾਰ ’ਤੇ ਸੀਬੀਆਈ ਨੇ ਰਾਜਬੀਰ ਤੋਂ ਇਲਾਵਾ ਨਿਤਿਨ ਗੋਹਲ, ਜਤਿਨ ਗੋਹਲ ਉਰਫ਼ ਰਾਜਾ, ਡਾ. ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ, ਆਰ. ਐੱਸ. ਨਾਗਰਾ ਅਤੇ ਅਣਪਛਾਤਿਆਂ ’ਤੇ ਐੱਫ਼.ਆਈ.ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
