ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ : ਤਰੁਣ ਚੁੱਘ

Friday, Nov 06, 2026 - 05:25 AM (IST)

ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ : ਤਰੁਣ ਚੁੱਘ

ਚੰਡੀਗੜ੍ਹ (ਅੰਕੁਰ) : ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਪੀ.ਸੀ.ਐੱਸ. ਮੁੱਖ ਪ੍ਰੀਖਿਆ ਦੇ ਨਤੀਜਿਆਂ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ, ਚੋਣ ਪ੍ਰਕਿਰਿਆ ਤੁਰੰਤ ਰੋਕਣ ਅਤੇ ਸਾਰੇ ਸਬੰਧਤ ਰਿਕਾਰਡ ਤੇ ਸਬੂਤ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਚੁੱਘ ਨੇ ਦੋਸ਼ ਲਾਇਆ ਕਿ ਪੀ.ਸੀ.ਐੱਸ. ਨਤੀਜਿਆਂ ’ਚ ਗ਼ੈਰ-ਹਾਜ਼ਰ ਉਮੀਦਵਾਰਾਂ ਦੇ ਰੋਲ ਨੰਬਰ ਸ਼ਾਮਲ ਹੋਣ, ਇੱਕ ਕੇਂਦਰ ਤੋਂ 24.21 ਫ਼ੀਸਦੀ ਉਮੀਦਵਾਰਾਂ ਦੀ ਚੋਣ ਤੇ 86 ਉਮੀਦਵਾਰਾਂ ਦੇ ਲਗਾਤਾਰ ਰੋਲ ਨੰਬਰਾਂ ਦੇ ਸਮੂਹਾਂ ’ਚ ਸ਼ਾਰਟਲਿਸਟ ਹੋਣ ਵਰਗੇ ਮਾਮਲੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ਦਾ 5 ਸਾਲ ਦਾ ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ 15.60 ਲੱਖ ਰੁਪਏ ਦੀ ਠੱਗੀ 

ਉਨ੍ਹਾਂ ਕਿਹਾ ਕਿ 331 ਅਸਾਮੀਆਂ ਦੇ ਮੁਕਾਬਲੇ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਉਣ ’ਤੇ ਵੀ ਸਵਾਲ ਉੱਠ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਭਰਤੀ ਪ੍ਰਣਾਲੀ ’ਚ ਵਾਰ-ਵਾਰ ਬੇਨਿਯਮੀਆਂ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ। ਚੁੱਘ ਨੇ ਪੀ.ਐੱਸ.ਐੱਸ.ਐੱਸ.ਬੀ., ਫਾਰਮੇਸੀ ਅਫ਼ਸਰ, ਨਾਇਬ ਤਹਿਸੀਲਦਾਰ ਤੇ ਹੋਰ ਭਰਤੀ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੰਦਿਆਂ ਇਨ੍ਹਾਂ ਦੀ ਵੀ ਸੁਤੰਤਰ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੀ.ਪੀ.ਐੱਸ.ਸੀ. ਦੇ ਉੱਤਰ ਪੱਤਰਾਂ, ਹਾਜ਼ਰੀ ਰਜਿਸਟਰਾਂ, ਸੀ.ਸੀ.ਟੀ.ਵੀ. ਫੁਟੇਜ, ਡਿਜੀਟਲ ਲੌਗ, ਰੋਲ ਨੰਬਰ ਅਲਾਟਮੈਂਟ ਤੇ ਮੁਲਾਂਕਣ ਰਿਕਾਰਡ ਨੂੰ ਤੁਰੰਤ ਸੁਰੱਖਿਅਤ ਕੀਤਾ ਜਾਵੇ ਅਤੇ ਜਾਂਚ ਪੂਰੀ ਹੋਣ ਤੱਕ ਇੰਟਰਵਿਊ ਪ੍ਰਕਿਰਿਆ ਰੋਕੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜੁਮਲਿਆਂ ਦੀ ਬਜਾਏ ਇਨਸਾਫ਼ ਚਾਹੀਦਾ ਹੈ ਤੇ ਭਰਤੀ ਪ੍ਰਕਿਰਿਆ ’ਚ ਭਰੋਸਾ ਬਹਾਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News