ਸਿੰਘੂ ਬਾਰਡਰ ਕਤਲ ਕਾਂਡ ਦੀ ਹੋਵੇ CBI ਜਾਂਚ: ਮਾਇਆਵਤੀ

10/17/2021 8:50:37 PM

ਚੰਡੀਗੜ੍ਹ,ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਐਤਵਾਰ ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਦੇ ਇੱਕ ਅਨੁਸੂਚਿਤ ਜਾਤੀ ਦੇ ਨੌਜਵਾਨ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਹੈ ਅਤੇ ਬਸਪਾ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਦੀ ਮੰਗ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੂੰ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਸੂਬੇ ਦੇ ਸੰਪੂਰਨ, ਨਿਰੰਤਰ ਅਤੇ ਸਰਵ-ਪੱਖੀ ਵਿਕਾਸ ਦੀ ਵਚਨਬੱਧਤਾ ’ਤੇ ਦਿੱਤਾ ਜ਼ੋਰ


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਬਸਪਾ ਨੇ ਹਮੇਸ਼ਾ ਹੀ ਸਿੱਖ ਧਰਮ ਦੇ ਸਾਰੇ ਗੁਰੂਆਂ, ਮਹਾਪੁਰਸ਼ਾਂ ਨੂੰ ਪੂਰਾ ਸਤਿਕਾਰ ਦਿੱਤਾ ਹੈ ਅਤੇ ਇਹ ਸਤਿਕਾਰ ਭਵਿੱਖ ਵਿੱਚ ਵੀ ਕਾਇਮ ਰਹੇਗਾ ਪਰ ਸਿੰਘੂ ਬਾਰਡਰ 'ਤੇ ਇੱਕ ਅਨੁਸੂਚਿਤ ਜਾਤੀ ਦੇ ਵਿਅਕਤੀ ਲਖਬੀਰ ਦੇ ਕਤਲ ਸਬੰਧੀ ਹੁਣ ਜਿਹੜੀਆਂ ਗੰਭੀਰ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। 

Bharat Thapa

This news is Content Editor Bharat Thapa