ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
Sunday, Nov 08, 2026 - 02:06 AM (IST)
ਜਲੰਧਰ (ਵਿਸ਼ੇਸ਼) : ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੀ. ਸੀ. ਐੱਸ. ਮੇਨਜ਼ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਗੰਭੀਰ ਸਵਾਲ ਉਠਾਉਂਦਿਆਂ ਕਿਹਾ ਕਿ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਜਿਸ ਤਰ੍ਹਾਂ ਦੇ ਦੋਸ਼ ਸਾਹਮਣੇ ਆ ਰਹੇ ਹਨ, ਉਹ ਬੇਹੱਦ ਚਿੰਤਾਜਨਕ ਹਨ ਅਤੇ ਇਨ੍ਹਾਂ ਨਾਲ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਕਈ ਸਵਾਲ ਪੈਦਾ ਹੋ ਰਹੇ ਹਨ। ਚੰਨੀ ਨੇ ਦੋਸ਼ ਲਾਇਆ ਕਿ ਇਕੋ ਪ੍ਰੀਖਿਆ ਕੇਂਦਰ ’ਚ ਇਕੋ ਲਾਈਨ ’ਚ ਬੈਠੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਜੇਕਰ ਇਕੋ ਕੇਂਦਰ ਅਤੇ ਇਕੋ ਲਾਈਨ ’ਚ ਬੈਠੇ ਕਈ ਉਮੀਦਵਾਰਾਂ ਦੀ ਚੋਣ ਹੋਈ ਹੈ ਤਾਂ ਇਸ ਦੀ ਨਿਰਪੱਖਤਾ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ ਬਦਲੀਆਂ, ਜਾਰੀ ਹੋਏ ਹੁਕਮ
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਦਿਨ-ਰਾਤ ਮਿਹਨਤ ਕਰ ਕੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਅਜਿਹੇ ’ਚ ਜੇਕਰ ਚੋਣ ਪ੍ਰਕਿਰਿਆ ਨੂੰ ਲੈ ਕੇ ਸ਼ੱਕ ਪੈਦਾ ਹੁੰਦਾ ਹੈ, ਤਾਂ ਇਹ ਨੌਜਵਾਨਾਂ ਦੇ ਵਿਸ਼ਵਾਸ ਅਤੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8s
For Whatsapp:- https://whatsapp.com/channel/0029Va94hsaHAdNVur4L170e
