BIG BREAKING: ਪੰਜਾਬ ''ਚ CBI ਦੀ RAID

Wednesday, Oct 14, 2026 - 06:53 PM (IST)

BIG BREAKING: ਪੰਜਾਬ ''ਚ CBI ਦੀ RAID

ਹੁਸ਼ਿਆਰਪੁਰ (ਵਰਿੰਦਰ ਪੰਡਤ): ਸੀ. ਬੀ. ਆਈ. ਦੀਆਂ ਟੀਮਾਂ ਨੇ ਇਕ ਵਾਰ ਫ਼ਿਰ ਤੋਂ ਪੰਜਾਬ ਵਿਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ, ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਅਮਰੋਹ ਚ ਸੀਬੀਆਈ ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਾਮਲੇ ਵਿਚ ਕੀਤੀ ਗਈ ਹੈ।

ਦਰਅਸਲ, ਹਲਕੇ 'ਚ ਹੁੰਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਹਾਈ ਕੋਰਟ 'ਚ ਪਹੁੰਚਿਆ ਸੀ, ਜਿਸ ਤੋਂ ਬਾਅਦ ਹਾਈ ਕੋਰਟ ਵੱਲੋਂ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਅੱਜ ਸੀ.ਬੀ.ਆਈ. ਦੀਆਂ ਟੀਮਾਂ ਖੱਡਾਂ 'ਤੇ ਰੇਡ ਕਰਨ ਪਹੁੰਚੀਆਂ ਹਨ।

ਹਾਲਾਂਕਿ ਸੀ.ਬੀ.ਆਈ. ਟੀਮ ਵੱਲੋਂ ਇਸ ਦੌਰਾਨ ਪ੍ਰੈੱਸ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਅਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ। ਸੀ. ਬੀ. ਆਈ. ਦੀਆਂ ਟੀਮਾਂ ਨੇ ਤਲਵਾੜਾ ਦੇ ਨਜ਼ਦੀਕੀ ਇਲਾਕੇ ਵਿਚ ਦਬਸ਼ ਦਿੱਤੀ ਹੈ।


author

Anmol Tagra

Content Editor

Related News