CBI ਦੀ RCF ਦੇ ਸੀਨੀਅਰ ਅਧਿਕਾਰੀ ਦੇ ਘਰ ’ਚ ਛਾਪੇਮਾਰੀ, ਲਿਆ ਹਿਰਾਸਤ ’ਚ
Saturday, Sep 04, 2021 - 05:25 PM (IST)
ਕਪੂਰਥਲਾ (ਵਿਪਨ ਮਹਾਜਨ)— ਰੇਲ ਕੋਚ ਫੈਕਟਰੀ ’ਚ ਸ਼ੁੱਕਰਵਾਰ ਦੀ ਦੇਰ ਰਾਤ ਉਸ ਸਮੇਂ ਹਲਚਲ ਮਚ ਗਈ ਜਦੋਂ ਚੰਡੀਗੜ੍ਹ ਅਤੇ ਦਿੱਲੀ ਤੋਂ ਸੀ. ਬੀ. ਆਈ. ਦੀਆਂ ਟੀਮਾਂ ਨੇ ਕੁਝ ਸ਼ਿਕਾਇਤਾਂ ਦੇ ਆਧਾਰ ’ਤੇ ਇਕ ਸੀਨੀਅਰ ਅਧਿਕਾਰੀ ਦੀ ਸਰਕਾਰੀ ਕੋਠੀ ’ਚ ਛਾਪੇਮਾਰੀ ਕੀਤੀ। ਇਸ ਦੌਰਾਨ ਲੰਬੀ ਪੁੱਛਗਿੱਛ ਤੋਂ ਬਾਅਦ ਸੀ. ਬੀ. ਆਈ. ਦੀ ਟੀਮ ਉਕਤ ਅਧਿਕਾਰੀ ਨੂੰ ਹਿਰਾਸਤ ’ਚ ਲੈ ਕੇ ਆਪਣੇ ਨਾਲ ਲੈ ਗਈ। ਫਿਲਹਾਲ ਪੂਰੇ ਮਾਮਲੇ ਨੂੰ ਲੈ ਕੇ ਰੇਲ ਕੋਚ ਫੈਕਟਰੀ ਦੇ ਸੀਨੀਅਰ ਅਧਿਕਾਰੀ ਕੁਝ ਵੀ ਕਹਿਣ ਤੋਂ ਬਚਦੇ ਨਜ਼ਰ ਆਏ।
ਇਹ ਵੀ ਪੜ੍ਹੋ: ਮੋਗਾ ਰੈਲੀ ਵਿਚ ਹੋਏ ਟਕਰਾਅ 'ਤੇ ਡਾ. ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੀ ਦੇਰ ਰਾਤ ਸੀ. ਬੀ. ਆਈ. ਟੀਮ ਨੇ ਰੇਲ ਕੋਚ ਫੈਕਟਰੀ ’ਚ ਕੰਮ ਕਰਦੇ ਇਕ ਵੱਡੇ ਅਧਿਕਾਰੀ ਦੀ ਕੋਠੀ ’ਚ ਛਾਪੇਮਾਰੀ ਕਰਕੇ ਘਰ ਦੀ ਤਲਾਸ਼ੀ ਲਈ ਅਤੇ ਘਰ ’ਚ ਪਏ ਸਾਰੇ ਦਸਤਾਵੇਜ਼ਾਂ ਨੂੰ ਖੰਘਾਲਿਆ। ਬਾਅਦ ’ਚ ਉਕਤ ਅਧਿਕਾਰੀ ਨੂੰ ਸੀ. ਬੀ. ਆਈ. ਦੀ ਟੀਮ ਰਾਊਂਡਅੱਪ ਕਰਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਭਾਗੀ ਗੜਬੜੀ ਨੂੰ ਲੈ ਕੇ ਮਿਲੀਆਂ ਕਈ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀ. ਬੀ. ਆਈ. ਦੀ ਟੀਮ ਨੇ ਦੇਰ ਰਾਤ ਇਸ ਪੂਰੇ ਆਪਰੇਸ਼ਨ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਖ਼ੁਰਾਕ ਸਬੰਧੀ ਸਰਕਾਰੀ ਟੀਕਾਕਰਨ ਕੇਂਦਰਾਂ ਨੂੰ ਨਵੀਆਂ ਹਦਾਇਤਾਂ ਜਾਰੀ
ਇਸ ਪੂਰੀ ਕਾਰਵਾਈ ਦੀ ਜਾਣਕਾਰੀ ਮਿਲਦੇ ਹੀ ਰੇਲ ਕੋਚ ਫੈਕਟਰੀ ਪ੍ਰਬੰਧਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਅਤੇ ਕੋਈ ਵੀ ਅਧਿਕਾਰੀ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਗੁਰੇਜ਼ ਕਰਦਾ ਨਜ਼ਰ ਆਇਆ। ਇਸ ਸਬੰਧੀ ਜਦੋਂ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਜਨਰਲ ਪ੍ਰਬੰਧਕ ਰਵਿੰਦਰ ਗੁਪਤਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੇ ਸਬੰਧ ’ਚ ਸੀ. ਬੀ. ਆਈ. ਤੋਂ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ। ਉਹ ਆਪਣੇ ਤੌਰ ’ਤੇ ਇਸ ਦੀ ਜਾਂਚ ਕਰ ਰਹੇ ਹਨ। ਫਿਲਹਾਲ ਇਸ ’ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।