CBSE 12ਵੀਂ ਜਮਾਤ ਦੇ ਨਤੀਜੇ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖ਼ਬਰ
Tuesday, Jun 15, 2021 - 09:37 AM (IST)
ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ ਜਮਾਤ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਹੋਣ ਤੋਂ ਬਾਅਦ ਹੁਣ ਵਿਦਿਆਰਥੀ ਆਪਣੇ ਨਤੀਜੇ ਦੀ ਉਡੀਕ ਵਿਚ ਹਨ। ਕੇਂਦਰ ਸਰਕਾਰ ਵੱਲੋਂ 1 ਜੂਨ ਨੂੰ ਸੀ. ਬੀ. ਐੱਸ. ਈ. 12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੀ. ਬੀ. ਐੱਸ. ਈ. ਨੂੰ ਜਮਾਤ 12 ਮਾਰਕਿੰਗ ਸਕੀਮ ਅਤੇ ਇਵੈਲਿਊੲੈਸ਼ਨ ਪ੍ਰਾਸੈੱਸ ਦੀ ਡਿਟੇਲ ਸਬਮਿਟ ਕਰਨ ਲਈ ਦੋ ਹਫ਼ਤੇ ਦਾ ਸਮਾਂ ਦਿੱਤਾ ਸੀ।
ਇਕ-ਦੋ ਦਿਨਾਂ ਦੇ ਅੰਦਰ ਹੀ ਸੀ. ਬੀ. ਐੱਸ. ਈ. ਬੋਰਡ ਮਾਰਕਿੰਗ ਪੈਟਰਨ ਦੀ ਜਾਣਕਾਰੀ ਅਦਾਲਤ ਨੂੰ ਦੇਵੇਗਾ। ਇਵੈਲਿਊਏਸ਼ਨ ਪੈਟਰਨ ਦੀ ਡਿਟੇਲ ਬੋਰਡ ਦੀ ਵੈੱਬਸਾਈਟ ’ਤੇ ਵੀ ਜਾਰੀ ਕੀਤੀ ਜਾਵੇਗੀ। ਨਾਲ ਹੀ ਬੋਰਡ ਦੇ ਸੂਤਰਾਂ ਮੁਤਾਬਕ 12ਵੀਂ ਦੇ ਵਿਦਿਆਰਥੀਆਂ ਨੂੰ ਮਾਰਕਸ ਦੀ ਬਜਾਏ ਗ੍ਰੇਡ ਦੇਣ ਦੇ ਸੁਝਾਅ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਬੋਰਡ ਦੇ ਮੁਤਾਬਕ ਸੀ. ਬੀ. ਐੱਸ. ਈ. ਨੂੰ ਜਮਾਤ 12ਵੀਂ ਦੇ ਬਦਲਵੇਂ ਅਸੈੱਸਮੈਂਟ ਦੇ ਲਈ ਸਕੂਲ ਪ੍ਰਿੰਸੀਪਲਾਂ ਵੱਲੋਂ ਵੱਖ-ਵੱਖ ਸੁਝਾਅ ਮਿਲੇ ਹਨ। ਪ੍ਰਿੰਸੀਪਲਾਂ ਦੀ ਇਕ ਵੱਡੀ ਗਿਣਤੀ ਨੇ ਸੁਝਾਅ ਦਿੱਤਾ ਹੈ ਕਿ 12ਵੀਂ ਦੇ ਵਿਦਿਆਰਥੀਆਂ ਨੂੰ ਮਾਰਕਸ ਦੀ ਬਜਾਏ ਪਿਛਲੀਆਂ ਪ੍ਰੀਖਿਆਵਾਂ ਦੇ ਗੇਡ੍ਰ ਦਿੱਤੇ ਜਾਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ