CBSE 12ਵੀਂ ਦੀ ਪ੍ਰੀਖਿਆ ਰੱਦ, PM ਮੋਦੀ ਦੀ ਬੈਠਕ 'ਚ ਲਿਆ ਗਿਆ ਇਹ ਵੱਡਾ ਫੈਸਲਾ

06/01/2021 7:47:51 PM

ਨਵੀਂ ਦਿੱਲੀ,ਜਲੰਧਰ(ਬਿਊਰੋ)- ਇਸ ਸਮੇਂ ਦੀ ਵੱਡੀ ਖ਼ਬਰ CBSE ਬੋਰਡ 12ਵੀਂ ਦੀ ਪ੍ਰੀਖਿਆ ਨਾਲ ਜੁੜੀ ਹੈ। ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਪਹਿਲਾਂ 11ਵੀਂ ਦੀ ਪ੍ਰੀਖਿਆ ਰੱਦ ਕੀਤੀ ਗਈ ਸੀ, ਉੱਥੇ ਹੀ ਹੁਣ CBSE 12ਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ

ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇਕ ਹਾਈ ਲੈਵਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮਹਾਮਾਰੀ ਦੇ ਅਜਿਹੇ ਮਾਹੌਲ 'ਚ ਬੱਚਿਆ ਨੂੰ ਹੋਰ ਤਣਾਅ ਦੇਣਾ ਠੀਕ ਨਹੀਂ।

ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ

ਮੀਟਿੰਗ 'ਚ ਸਾਬਕਾ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ, ਸਮ੍ਰਿਤੀ ਈਰਾਨੀ ਅਤੇ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੌਜੂਦਾ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਆਪਣੀ ਖਰਾਬ ਸਿਹਤ ਦੇ ਚੱਲਦੇ ਇਸ ਮੀਟੰਗ 'ਚ ਹਿੱਸਾ ਨਹੀਂ ਲੈ ਸਕੇ। 

Bharat Thapa

This news is Content Editor Bharat Thapa