CBSE 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੋਦੀ ਨੂੰ ਕੀਤੀ ਅਪੀਲ, ਟਵਿੱਟਰ ''ਤੇ ਰੱਖੀ ਆਪਣੀ ਗੱਲ
Tuesday, May 18, 2021 - 01:08 PM (IST)
ਲੁਧਿਆਣਾ (ਵਿੱਕੀ) : ਕੋਰੋਨਾ ਵਾਇਰਸ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਅਜਿਹੇ ਵਿਚ ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ਅੱਧ-ਵਿਚਾਲੇ ਲਟਕ ਚੁੱਕੀ ਹੈ। ਇਸ ਤੋਂ ਪਹਿਲਾਂ ਦੇਸ਼ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਕਈ ਬੋਰਡਾਂ ਨੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਸਭ ਤੋਂ ਪਹਿਲਾਂ ਸੀ. ਬੀ. ਐੱਸ. ਈ. ਬੋਰਡ ਵੱਲੋਂ ਲਿਆ ਗਿਆ ਸੀ, ਜਿਸ ਤੋਂ ਬਾਅਦ ਸੀ. ਬੀ. ਐੱਸ. ਈ. ਦੀ ਤਰਜ਼ ’ਤੇ ਹੀ ਕਈ ਸੂਬਿਆਂ ਦੇ ਬੋਰਡਾਂ ਨੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ।
ਇਹ ਵੀ ਪੜ੍ਹੋ : ਥਾਣੇਦਾਰਾਂ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਆਲਮਗੀਰ 'ਚ 18 ਥਾਵਾਂ 'ਤੇ ਮਾਰੇ ਛਾਪੇ
ਇਸ ਤੋਂ ਬਾਅਦ ਹੀ 12ਵੀਂ ਦੇ ਵਿਦਿਆਰਥੀ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕਰ ਰਹੇ ਹਨ। 12ਵੀਂ ਦੇ ਵਿਦਿਆਰਥੀ ਚਾਹੁੰਦੇ ਹਨ ਕਿ 10ਵੀਂ ਵਾਂਗ ਉਨ੍ਹਾਂ ਦੀਆਂ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਜਾਣ। ਕੋਰੋਨਾ ਮਹਾਮਾਰੀ ਦੌਰਾਨ ਇਹ ਵਿਦਿਆਰਥੀ ਪ੍ਰੀਖਿਆ ਲਈ ਮਾਨਸਿਕ ਰੂਪ ਨਾਲ ਤਿਆਰ ਨਹੀਂ ਹਨ। ਮਾਪਿਆਂ ਨੂੰ ਇਹ ਚਿੰਤਾ ਸਤਾ ਰਹੀ ਹੈ ਕਿ ਪ੍ਰੀਖਿਆ ਕੇਂਦਰ ਤੱਕ ਵਿਦਿਆਰਥੀ ਪੁੱਜਣਗੇ ਕਿਵੇਂ। ਕਈ ਸੂਬਿਆਂ ਅਤੇ ਸ਼ਹਿਰਾਂ ’ਚ ਲਾਕਡਾਊਨ ਲੱਗਾ ਹੈ। ਕੋਰੋਨਾ ਮਰੀਜ਼ਾਂ ਦੀ ਹਾਲਤ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਜਦੋਂ ਕਿ ਸੀ. ਬੀ. ਐੱਸ. ਈ. ਨੇ ਹਾਲ ਹੀ ਵਿਚ ਕਿਹਾ ਕਿ 12ਵੀਂ ਪ੍ਰੀਖਿਆਵਾਂ ਰੱਦ ਕਰਨ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
#modiji_cancel12thboard ਦਾ ਚੱਲ ਰਿਹੈ ਟ੍ਰੈਂਡ
ਦੱਸ ਦੇਈਏ ਕਿ ਸੀ. ਬੀ. ਐੱਸ. ਈ. ਅਤੇ ਆਈ. ਸੀ. ਐੱਸ. ਈ. ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਦਿਆਰਥੀ ਕਾਫ਼ੀ ਸਮੇਂ ਤੋਂ ਟਵਿੱਟਰ ’ਤੇ ਸਰਕਾਰ ਤੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਬੇਨਤੀ ਕਰ ਰਹੇ ਹਨ। ਇਕ ਵਾਰ ਫਿਰ ਵਿਦਿਆਰਥੀ ਟਵਿੱਟਰ ’ਤੇ ਕੈਂਪੇਨ ਚਲਾ ਰਹੇ ਹਨ। ਟਵਿਟਰ ਸਮੇਤ ਹੋਰ ਇੰਟਰਨੈੱਟ ਮੀਡੀਆ #modiji_cancel12thboard ’ਤੇ ਟ੍ਰੈਂਡ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਨੇ ਤੈਅ ਕੀਤਾ 'ਪ੍ਰਾਈਵੇਟ ਐਂਬੂਲੈਂਸਾਂ' ਦਾ ਕਿਰਾਇਆ, ਜਾਣੋ ਕੀ ਹਨ ਨਵੇਂ ਰੇਟ
ਲੋਕ ਤਰ੍ਹਾਂ-ਤਰ੍ਹਾਂ ਦੇ ਮਜ਼ੇਦਾਰ ਮੀਮਸ ਬਣਾ ਕੇ ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਇੰਟਰਨੈੱਟ ਮੀਡੀਆ ’ਤੇ ਜੰਮ ਕੇ ਭੜਾਸ ਕੱਢ ਰਹੇ ਹਨ। ਵਿਦਿਆਰਥੀ ਟਵਿੱਟਰ #modiji_cancel12thboards ਦੇ ਨਾਲ ਟਵੀਟ ਕਰ ਰਹੇ ਹਨ। ਇਸ ਹੈਸ਼ਟੈਗ ਨਾਲ ਲੱਖਾਂ ਟਵੀਟ ਕੀਤੇ ਜਾ ਚੁੱਕੇ ਹਨ। ਵਿਦਿਆਰਥੀ ਹੁਣ ਪ੍ਰਧਾਨ ਮੰਤਰੀ ਮੋਦੀ ਤੋਂ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਬੇਨਤੀ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ