ਵੱਡੀ ਖ਼ਬਰ : ਸੀ. ਬੀ. ਐੱਸ. ਈ. ਦੀ 10ਵੀਂ ਦੀ ਪ੍ਰੀਖਿਆ ਰੱਦ, 12ਵੀਂ ਦੀ ਮੁਲਤਵੀ

Wednesday, Apr 14, 2021 - 06:22 PM (IST)

ਨਵੀਂ ਦਿੱਲੀ/ਜਲੰਧਰ : ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ 10ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ, ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕੀਤੀ ਗਈ ਹੈ।ਇਸ ਦਾ ਫ਼ੈਸਲਾ ਅੱਜ ਕੇਂਦਰੀ ਸਿੱਖਿਆ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਵਲੋਂ ਵੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਵਲੋਂ ਵੀ ਇਹ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ’ਤੇ ਦਬਾਅ ਪਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ

ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਹੋਏ ਫ਼ੈਸਲੇ ਤੋਂ ਬਾਅਦ ਹੀ ਕੇਂਦਰੀ ਸਿੱਖਿਆ ਮੰਤਰੀ ਨੇ ਪ੍ਰੀਖਿਆਵਾਂ ਨੂੰ ਰੱਦ ਤੇ ਮੁਅਤਲ ਕਰਨ ਦਾ ਐਲਾਨ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਣ ਸਕੂਲ, ਕਾਲਜ ਪਹਿਲਾਂ ਹੀ ਬੰਦ ਕੀਤੇ ਗਏ ਹਨ। ਆਲਮ ਇਹ ਹੈ ਕਿ ਕਈ ਸੂਬਿਆਂ ਵਿਚ ਲਾਕ ਡਾਊਨ ਵਰਗੇ ਹਾਲਾਤ ਵੀ ਪੈਦਾ ਹੋ ਗਏ ਹਨ ਜਦਕਿ ਕਈ ਸੂਬਿਆਂ ਵਿਚ ਰਾਤ ਦਾ ਕਰਫਿਊ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਲਈ ਕੈਪਟਨ ਨੇ ਕੇਂਦਰ ਨੂੰ ਲਿੱਖਿਆ ਪੱਤਰ

 


Gurminder Singh

Content Editor

Related News