CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਜ਼ਰੂਰੀ ਖ਼ਬਰ, ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ

Tuesday, Jun 01, 2021 - 09:06 AM (IST)

CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਜ਼ਰੂਰੀ ਖ਼ਬਰ, ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਅਪ੍ਰੈਲ ਵਿਚ ਕੋਰੋਨਾ ਆਫ਼ਤ ਨੂੰ ਦੇਖਦੇ ਹੋਏ 1 ਜੂਨ, 2021 ਤੱਕ ਪ੍ਰੀਖਿਆਵਾਂ ਰੱਦ ਰੱਖਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਖੀਰਨੀਆਂ ਨੇ ਫੜ੍ਹਿਆ 'ਆਪ' ਦਾ ਝਾੜੂ

23 ਮਈ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਹੋਈ ਉੱਚ ਪੱਧਰ ਦੀ ਮੀਟਿੰਗ ਤੋਂ ਬਾਅਦ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਇਕ ਜੂਨ ਨੂੰ ਜਾਂ ਇਸ ਤੋਂ ਪਹਿਲਾਂ ਕੀਤੇ ਜਾਣ ਦੀ ਗੱਲ ਕਹੀ ਗਈ ਸੀ।

ਇਹ ਵੀ ਪੜ੍ਹੋ : ਨਾਰਾਜ਼ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਕੈਪਟਨ ਨੇ ਸੁੱਟਿਆ ਨਵਾਂ ਪਾਸਾ, ਇਨ੍ਹਾਂ ਕੰਮਾਂ ਨੂੰ ਦਿੱਤੀ ਹਰੀ ਝੰਡੀ

ਅੱਜ ਮਤਲਬ ਕਿ 1 ਜੂਨ ਨੂੰ ਹਾਲਾਤ ਦਾ ਆਂਕਲਣ ਕਰਕੇ ਅੱਗੇ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਅੱਜ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਅਤੇ ਕਾਊਂਸਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਦੀ 12ਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News