ਮਾਰਚ ਦੀ ਬਜਾਏ ਮਈ ''ਚ ਹੋ ਸਕਦੇ ਸੀ. ਬੀ. ਐੱਸ. ਈ. ਦੇ ਐਗਜ਼ਾਮ

10/28/2020 1:42:36 PM

ਲੁਧਿਆਣਾ (ਵਿੱਕੀ) : ਕੋਵਿਡ-19 ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਕਾਰਨ 7 ਮਹੀਨੇ ਸਕੂਲ ਬੰਦ ਰਹਿਣ ਕਾਰਨ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ 'ਚ ਬਹੁਤ ਨੁਕਸਾਨ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਅਤੇ ਕਾਊਂਸਿਲੰਗ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀ. ਆਈ. ਐੱਸ. ਸੀ. ਈ.), ਆਗਾਮੀ ਬੋਰਡ ਪ੍ਰੀਖਿਆਵਾਂ ਦੇ 45-60 ਦਿਨਾਂ ਤੱਕ ਲੇਟ ਹੋ ਸਕਦੀਆਂ ਹਨ।
ਦੱਸ ਦੇਈਏ ਕਿ ਪਹਿਲਾਂ ਸੀ. ਬੀ. ਐੱਸ. ਈ. ਅਤੇ ਸੀ. ਆਈ. ਐੱਸ. ਸੀ. ਈ. ਵੱਲੋਂ ਮਾਰਚ ਮਹੀਨੇ 'ਚ ਬੋਰਡ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ ਪਰ ਇਸ ਵਾਰ ਇਹ ਪ੍ਰੀਖਿਆਵਾਂ ਮਈ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। ਭਾਵੇਂਕਿ ਇਸ ਸਬੰਧ ਵਿਚ ਬੋਰਡ ਦੇ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਕ ਸੂਚਨਾ ਨਹੀਂ ਦਿੱਤੀ ਗਈ ਹੈ ਪਰ ਸੀ. ਬੀ. ਐੱਸ. ਈ. ਅਤੇ ਸੀ. ਆਈ. ਐੱਸ. ਸੀ. ਈ. ਵੱਲੋਂ ਇਸ ਪ੍ਰਸਤਾਵ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ 'ਤੇ ਅੰਤਿਮ ਫੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਜਾਵੇਗਾ। ਦੱਸ ਦੇਈਏ ਕਿ ਐਗਜ਼ਾਮ ਨੂੰ ਲੈ ਕੇ ਸੀ. ਬੀ. ਐੱਸ. ਈ. ਆਪਣਾ ਟਾਈਮ ਟੇਬਲ ਬਣਾ ਰਿਹਾ ਹੈ। ਅਕਤੂਬਰ ਦੀ ਸ਼ੁਰੂਆਤ ਵਿਚ ਬੋਰਡ ਨੇ ਕਲਾਸ 10ਵੀਂ ਅਤੇ 12ਵੀਂ ਲਈ ਸੀ. ਬੀ. ਐੱਸ. ਈ. ਸੈਂਪਲ ਪੇਪਰ ਜਾਰੀ ਕੀਤੇ ਹਨ। ਪ੍ਰੀਖਿਆ ਦੀ ਪ੍ਰਕਿਰਿਆ ਲਗਭਗ ਪੂਰੀ ਹੋਣ ਵਾਲੀ ਹੈ। ਦੱਸ ਦੇਈਏ ਕਿ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੀ. ਬੀ. ਐੱਸ. ਈ. ਨੂੰ ਲਿਖੇ ਗਏ ਪੱਤਰ ਵਿਚ ਇਹ ਜਾਣੂ ਕਰਵਇਆ ਗਿਆ ਹੈ ਕਿ ਅਗਲੇ ਸਾਲ ਮਈ ਤੋਂ ਪਹਿਲਾਂ ਬੋਰਡ ਦੀ ਪ੍ਰੀਖਿਆ ਆਯੋਜਿਤ ਨਾ ਕੀਤੀ ਜਾਵੇ ਅਤੇ ਸਿਲੇਬਸ ਨੂੰ ਹੋਰ ਘੱਟ ਕੀਤਾ ਜਾਵੇ ਕਿਉਂਕਿ ਸਕੂਲ ਹੁਣ ਵੀ ਕੋਵਿਡ-19 ਮਹਾਮਾਰੀ ਕਾਰਨ ਬੰਦ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਬੀਰ ਦਵਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ, ਰਾਜਪਾਲ ਦੀ ਆਲੋਚਨਾ ਨੂੰ ਦੱਸਿਆ ਬੇਮਾਨੀ

ਪੰਜਾਬ ਸਰਾਕਰ ਵੀ ਲਿਖ ਸਕਦੀ ਹੈ ਕੇਂਦਰ ਨੂੰ ਪੱਤਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਬੋਰਡ ਪ੍ਰੀਖਿਆਵਾਂ ਦੇ ਨਾਲ-ਨਾਲ ਹੋਰ ਸਕੂਲੀ ਪ੍ਰੀਖਿਆਵਾਂ ਦੇ ਸਿਲੇਬਸ ਨੂੰ ਘੱਟ ਕਰਨ ਲਈ ਕਵਾਇਦ ਸ਼ੁਰੂ ਕੀਤੀ ਜਾਣ ਦੀ ਵੀ ਸੂਚਨਾ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਬੋਰਡ ਪ੍ਰੀਖਿਆਵਾਂ ਦੇ ਸਾਰੇ ਪੇਪਰ ਆਸਾਨ ਅਤੇ ਉਨ੍ਹਾਂ ਵਿਚ ਜ਼ਿਆਦਾਤਰ ਪ੍ਰਸ਼ਨ ਆਬਜੈਕਟਿਵ ਟਾਈਪ ਹੋ ਸਕਦੇ ਹਨ। ਇਸ ਸਬੰਧ ਵਿਚ ਹੁਣ ਬੋਰਡ ਅਧਿਕਾਰੀਆਂ ਨੇ ਕੁਝ ਵੀ ਅਧਿਕਾਰਿਕ ਤੌਰ 'ਤੇ ਕਹਿਣ ਤੋਂ ਮਨ੍ਹਾ ਕਰ ਦਿੱਤਾ ਹੈ। ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੀ ਇਸ ਸਬੰਧ 'ਚ ਕੇਂਦਰ ਨੂੰ ਪੱਤਰ ਲਿਖ ਸਕਦੀ ਹੈ।

ਇਹ ਵੀ ਪੜ੍ਹੋ : ਫਾਦਰ ਐਨਥਨੀ ਦਾ ਦੋਸ਼, ਅਦਾਲਤੀ ਹੁਕਮ ਦੇ ਬਾਵਜੂਦ ਪੁਲਸ ਰਿਫੰਡ ਨਹੀਂ ਕਰ ਰਹੀ 4.57 ਕਰੋੜ

 

Anuradha

This news is Content Editor Anuradha