CBSE ਨੇ ਖਿੱਚੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਸਕੂਲ ਤੇ ਵਿਦਿਆਰਥੀਆਂ ਲਈ ਸਖ਼ਤ ਨਿਰਦੇਸ਼ ਜਾਰੀ

08/14/2023 10:18:15 AM

ਲੁਧਿਆਣਾ (ਵਿੱਕੀ) : ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2024 ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲੜੀ ’ਚ ਜਿੱਥੇ ਬੋਰਡ ਨੇ ਕੁਝ ਦਿਨ ਪਹਿਲਾਂ ਹੀ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਫਰਵਰੀ ’ਚ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ, ਉੱਥੇ ਹੁਣ ਪ੍ਰੀਖਿਆਵਾਂ ’ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੀ ਐੱਲ. ਓ. ਸੀ. (ਲਿਸਟ ਆਫ ਕੈਂਡੀਡੇਟਸ) ਜਮਾਂ ਕਰਨ ਦਾ ਨਿਰਦੇਸ਼ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ

ਸੀ. ਬੀ. ਐੱਸ. ਈ. ਵਲੋਂ ਜਾਰੀ ਸੂਚਨਾ ਮੁਤਾਬਕ ਸਾਰੇ ਸਕੂਲਾਂ ਨੂੰ 14 ਅਗਸਤ ਤੋਂ 13 ਸਤੰਬਰ ਤੱਕ ਆਨਲਾਈਨ ਐੱਲ. ਓ. ਸੀ. ਭਰਨ ਦਾ ਸਮਾਂ ਦਿੱਤਾ ਗਿਆ ਹੈ, ਜਦੋਂਕਿ ਲੇਟ ਫ਼ੀਸ ਦੇ ਨਾਲ ਸਕੂਲ 14 ਤੋਂ 22 ਸਤੰਬਰ ਤੱਕ ਐੱਲ. ਓ. ਸੀ. ਭਰ ਸਕਣਗੇ। ਬੋਰਡ ਨੇ ਸਕੂਲਾਂ ਨੂੰ ਨਿਰਧਾਰਤ ਸਮੇਂ ਅੰਦਰ ਜ਼ਰੂਰੀ ਵੇਰਵੇ ਅਪਲੋਡ ਕਰਨ ਦਾ ਨਿਰਦੇਸ਼ ਦਿੱਤਾ ਹੈ, ਨਾਲ ਹੀ 10ਵੀਂ ਅਤੇ 12ਵੀਂ ’ਚ ਵਿਸ਼ਾ ਬਦਲਣ ਲਈ ਵਿਦਿਆਰਥੀਆਂ ਨੂੰ 31 ਅਗਸਤ ਤੱਕ ਖੇਤਰੀ ਦਫ਼ਤਰ ’ਚ ਅਰਜ਼ੀ ਦੇਣੀ ਪਵੇਗੀ। ਇਸ ਤੋਂ ਬਾਅਦ ਹੀ ਸਕੂਲ ਵਿਸ਼ੇ ’ਚ ਬਦਲਾਅ ਕਰੇਗਾ।

ਇਹ ਵੀ ਪੜ੍ਹੋ :  ਪੰਜਾਬ ’ਚ ਫੈਲਿਆ ਡੰਮੀ ਸਕੂਲਾਂ ਦਾ ਮਾਇਆਜਾਲ, ਬਿਨਾਂ ਹਾਜ਼ਰੀ ਤੋਂ ਮੈਰਿਟ ’ਚ ਆ ਰਹੇ ਵਿਦਿਆਰਥੀ

ਜਾਣਕਾਰੀ ਮੁਤਾਬਕ ਪ੍ਰੀਖਿਆ ਫਰਵਰੀ ਦੇ ਪਹਿਲੇ ਜਾਂ ਦੂਜੇ ਹਫ਼ਤੇ ਲਈਆਂ ਜਾਣਗੀਆਂ। ਸਭ ਤੋਂ ਪਹਿਲਾਂ ਉਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੋਣਗੀਆਂ, ਜਿਨ੍ਹਾਂ ’ਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੋਵੇਗੀ। ਮੁੱਖ ਵਿਸ਼ਿਆਂ ਦੀ ਪ੍ਰੀਖਿਆ 20 ਫਰਵਰੀ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਲਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ, ਭੇਜੇ ਨੋਟਿਸ

ਬੋਰਡ ਪ੍ਰੀਖਿਆ ਦੇਣੀ ਹੈ ਤਾਂ ਸਕੂਲ ’ਚ 75 ਫ਼ੀਸਦੀ ਅਟੈਂਡੈਂਸ ਲਾਜ਼ਮੀ

ਸੀ. ਬੀ. ਐੱਸ. ਈ. ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਨੂੰ 1 ਜਨਵਰੀ ਤੱਕ 75 ਫ਼ੀਸਦੀ ਅਟੈਂਡੈਂਸ ਪੂਰੀ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਅਜਿਹਾ ਨਾ ਹੋਣ ਦੀ ਸੂਰਤ ’ਚ ਸਕੂਲ ਪ੍ਰਿੰਸੀਪਲਾਂ ਨੂੰ ਸਬੰਧਤ ਵਿਦਿਆਰਥੀਆਂ ਦੇ ਨਾਂ 5 ਜਨਵਰੀ ਤੱਕ ਖੇਤਰੀ ਦਫ਼ਤਰ ਨੂੰ ਭੇਜਣੇ ਪੈਣਗੇ। ਖੇਤਰੀ ਦਫ਼ਤਰ ਕੋਲ ਵਿਦਿਆਰਥੀਆਂ ਦੀ ਸੂਚੀ ਆਉਣ ਤੋਂ ਬਾਅਦ ਇਹ ਫੈ਼ਸਲਾ ਲਿਆ ਜਾਵੇਗਾ ਕਿ ਘੱਟ ਹਾਜ਼ਰੀ ਵਾਲੇ ਵਿਦਿਅਰਥੀਆਂ ਨੂੰ ਪ੍ਰੀਖਿਆ ਦੇਣ ਦਿੱਤੀ ਜਾਵੇ ਜਾਂ ਨਾ, ਇਸ ਦਾ ਆਖਰੀ ਫ਼ੈਸਲਾ ਬੋਰਡ ਲਵੇਗਾ। ਬੋਰਡ ਦੀ ਇਜਾਜ਼ਤ ਤੋਂ ਬਾਅਦ ਹੀ ਵਿਦਿਆਰਥੀ-ਵਿਦਿਆਰਥਣਾਂ ਪ੍ਰੀਖਿਆ ’ਚ ਸ਼ਾਮਲ ਹੋ ਸਕਣਗੇ।

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 


Harnek Seechewal

Content Editor

Related News