CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਸ਼ੁਰੂ ਹੋਵੇਗਾ ਨਵਾਂ ਸੈਸ਼ਨ
Monday, Mar 08, 2021 - 09:52 AM (IST)
ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਨੇ ਸਾਰੇ ਸਕੂਲਾਂ ’ਚ 1 ਅਪ੍ਰੈਲ ਤੋਂ ਰੈਗੂਲਰ ਸੈਸ਼ਨ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ। ਬੋਰਡ ਨੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਅਪ੍ਰੈਲ ਦੇ ਸੈਸ਼ਨ ਵਿਚ ਅਧਿਆਪਕ ਆਪਣੇ ਵਿਦਿਆਰਥੀਆਂ ਦੀ ਹਰ ਸ਼ੰਕਾ ਦੇ ਹੱਲ ਅਤੇ ਸਵਾਲਾਂ ਦੇ ਜਵਾਬ ਦੇਣਗੇ, ਜੋ ਪਿਛਲੀ ਕਲਾਸ ’ਚ ਵਿਦਿਆਰਥੀਆਂ ਨੂੰ ਸਮਝ ’ਚ ਨਹੀਂ ਆਏ। ਸੀ. ਬੀ. ਐੱਸ. ਈ. ਨੇ ਸਕੂਲਾਂ ਨੂੰ ਕਿਹਾ ਕਿ ਕੋਰੋਨਾ ਕਾਰਨ ਕਈ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਰੈਸਟੋਰੈਂਟ, ਮਾਲਜ਼ ਤੇ ਸਿਨੇਮਾ ਘਰ
ਇਨ੍ਹਾਂ ਨੂੰ ਦੂਰ ਕਰਨ ਲਈ ਬ੍ਰਿਜ਼ ਕੋਰਸ ਦੀ ਮਦਦ ਲਈ ਜਾਵੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਕਲਾਸਾਂ ਲਈ ਤਿਆਰ ਕਰਨਾ ਹੋਵੇਗਾ। ਅਜਿਹਾ ਇਸ ਲਈ ਜ਼ਰੂਰੀ ਹੈ ਤਾਂ ਜੋ ਨਵੀਂ ਕਲਾਸ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਾ ਆਵੇ, ਜਦੋਂ ਕਿ ਗਰਮੀ ਦੀਆਂ ਛੁੱਟੀਆਂ ਲਈ ਵਿਦਿਆਰਥੀਆਂ ਨੂੰ ਹੋਮਵਰਕ ਵੀ ਦੇਣ ਤਾਂ ਕਿ ਉਹ ਨਵੇਂ ਸਿਲੇਬਸ ਨੂੰ ਠੀਕ ਤਰ੍ਹਾਂ ਸਮਝ ਸਕਣ।
ਇਹ ਵੀ ਪੜ੍ਹੋ : ਅੱਜ ਪੇਸ਼ ਹੋਵੇਗਾ ਪੰਜਾਬ ਦਾ 'ਬਜਟ', ਸੂਬੇ ਦੀ ਇੰਡਸਟਰੀ ਨੂੰ ਸਰਕਾਰ ਤੋਂ ਕਈ ਉਮੀਦਾਂ
ਹਾਲਾਂਕਿ ਬੋਰਡ ਨੇ ਸਕੂਲ ਪ੍ਰਬੰਧਨ ਨੂੰ ਸੂਬੇ ’ਚ ਕੋਰੋਨਾ ਦੇ ਕੇਸਾਂ ਦੀ ਸਥਿਤੀ ’ਤੇ ਸਿੱਖਿਆ ਮਹਿਕਮੇ ਦੇ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਣ ਲਈ ਕਿਹਾ ਹੈ। ਸੀ. ਬੀ. ਐੱਸ. ਈ. ਦੇ ਇਕ ਅਧਿਕਾਰੀ ਮੁਤਾਬਕ ਸਾਰੇ ਸਕੂਲਾਂ ਨੂੰ 9ਵੀਂ ਅਤੇ 11ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਆਫਲਾਈਨ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਇਨ੍ਹਾਂ ਪ੍ਰੀਖਿਆਵਾਂ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਾ ਜ਼ਰੂਰੀ ਹੋਵੇਗਾ। 10ਵੀਂ ਅਤੇ 12ਵੀਂ ਤੋਂ ਇਲਾਵਾ ਬਾਕੀ ਸਾਰੀਆਂ ਕਲਾਸਾਂ ਦੇ ਨਤੀਜਿਆਂ ਅਤੇ ਪ੍ਰਕਿਰਿਆ ਨੂੰ 31 ਮਾਰਚ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਕ ਅਪ੍ਰੈਲ ਤੋਂ ਨਵਾਂ ਸਿੱਖਿਅਕ ਸੈਸ਼ਨ ਸ਼ੁਰੂ ਹੋ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ