CBSE ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਨੋਟੀਫਿਕੇਸ਼ਨ ਜਾਰੀ, ਦਿੱਤੀ ਗਈ ਇਹ ਸਲਾਹ

12/12/2020 9:00:02 AM

ਲੁਧਿਆਣਾ (ਵਿੱਕੀ) : ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਸਰਕੁਲੇਟ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਸੀ. ਬੀ. ਐੱਸ. ਈ. ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਾਰੀਖਾਂ ਵੀ ਸ਼ਾਮਲ ਹਨ। ਇਸ ਨਾਲ ਸਕੂਲਾਂ, ਵਿਦਿਆਰਥੀਆਂ ਅਤੇ ਮਾਪਿਆਂ 'ਚ ਘਬਰਾਹਟ ਪੈਦਾ ਹੋ ਗਈ ਹੈ।

ਇਹ ਵੀ ਪੜ੍ਹੋ : ਭਾਜਪਾ ਨੇ ਕਿਸਾਨਾਂ ਨੂੰ ਨਕਸਲ ਤੱਤਾਂ ਦੀ ਘੁਸਪੈਠ ਖ਼ਿਲਾਫ਼ ਦਿੱਤੀ ਚਿਤਾਵਨੀ

ਇਹੀ ਕਾਰਨ ਹੈ ਕਿ ਸੀ. ਬੀ. ਐੱਸ. ਈ. ਨੇ ਇਕ ਅਧਿਕਾਰਤ ਬਿਆਨ ਜਾਰੀ ਕਰ ਕੇ ਸਾਰੀਆਂ ਅਟਕਲਾਂ ਨੂੰ ਖਾਰਜ਼ ਕਰ ਦਿੱਤਾ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਬੋਰਡ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ’ਤੇ ਲਿਆ ਗਿਆ ਕੋਈ ਵੀ ਫ਼ੈਸਲਾ ਬੋਰਡ ਦੀ ਵੈੱਬਸਾਈਟ ਜ਼ਰੀਏ ਉਚਿਤ ਸਮੇਂ ’ਤੇ ਸੂਚਿਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਚੰਡੀਗੜ੍ਹ 'ਚ ਹੁਣ 10 ਰੁਪਏ 'ਚ ਅੱਧਾ ਘੰਟਾ ਚਲਾ ਸਕੋਗੇ 'ਸਾਈਕਲ'
ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਰਿਪੋਰਟਾਂ ਹਨ, ਜਿਹੜੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਾਰੀਖਾਂ ਦੀ ਸੂਚਨਾ ਦੇ ਰਹੀਆਂ ਹਨ।

ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' 14 ਤਾਰੀਖ਼ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਕਰੇਗੀ ਪ੍ਰਦਰਸ਼ਨ, ਕੀਤਾ ਜਾਵੇਗਾ ਵੱਡਾ ਐਲਾਨ

ਬੋਰਡ ਨੇ ਕਿਹਾ ਕਿ ਇਹ ਸਹੀ ਜਾਣਕਾਰੀ ਨਹੀਂ ਹੈ। ਬੋਰਡ ਨੇ ਅੱਗੇ ਦੁਹਰਾਇਆ ਕਿ ਕੋਈ ਤਾਰੀਖ਼ ਫਾਈਨਲ ਨਹੀਂ ਹੋਈ ਹੈ ਅਤੇ ਇਹ ਸਕੂਲਾਂ, ਵਿਦਿਆਰਥੀਆਂ ਤੇ ਮਾਪਿਆਂ ਦੇ ਵਿਚਕਾਰ ਤਣਾਅ ਪੈਦਾ ਕਰ ਰਹੀ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਵੀ ਤਾਰੀਖ਼ਾਂ ਜਾਰੀ ਕੀਤੀਆਂ ਜਾਣਗੀਆਂ, ਇਹ ਅਧਿਕਾਰਤ ਪੋਰਟਲ 'ਤੇ ਜਾਰੀ ਹੋਣਗੀਆਂ।

ਨੋਟ : ਸੋਸ਼ਲ ਮੀਡੀਆ ’ਤੇ ਵਾਇਰਲ ਡੇਟਸ਼ੀਟ ਨੂੰ ਸੀ. ਬੀ. ਐੱਸ. ਈ. ਵੱਲੋਂ ਫਰਜ਼ੀ ਦੱਸੇ ਜਾਣ ਸਬੰਧੀ ਦਿਓ ਰਾਏ
 


Babita

Content Editor

Related News