CBSE ਸਕੂਲਾਂ 'ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਨਵਾਂ ਸੈਸ਼ਨ

03/22/2023 2:40:00 PM

ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਨੇ ਸਕੂਲਾਂ ਇਕ ਅਪ੍ਰੈਲ ਤੋਂ ਨਵਾਂ ਸੈਸ਼ਨ ਸ਼ੁਰੂ ਕਰਨ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ ਪਰ ਦੇਖਿਆ ਗਿਆ ਹੈ ਕਿ ਸੀ. ਬੀ. ਐੱਸ. ਈ. ਦੇ ਇਨ੍ਹਾਂ ਹੁਕਮਾਂ ਦੇ ਬਾਵਜੂਦ ਕੁੱਝ ਸਕੂਲ ਅਜੇ ਵੀ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਲਾ ਰਹੇ ਹਨ। ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਕੁੱਝ ਚੋਣਵੇਂ ਸਕੂਲ ਹੀ ਸਿਲੇਬਸ ਸਮੇਂ ਤੋਂ ਪਹਿਲਾਂ ਪੂਰਾ ਕਰਵਾਉਣ ਲਈ ਉਨ੍ਹਾਂ ਦੇ ਬੱਚਿਆਂ 'ਤੇ ਪੜ੍ਹਾਈ ਦਾ ਫਾਲਤੂ ਬੋਝ ਪਾ ਰਹੇ ਹਨ, ਜਦੋਂ ਕਿ ਜੇਕਰ ਸੈਸ਼ਨ 1 ਅਪ੍ਰੈਲ ਤੋਂ ਸ਼ੁਰੂ ਹੈ ਤਾਂ ਸਿਲੇਬਸ ਆਸਾਨੀ ਨਾਲ ਸ਼ੁਰੂ ਹੋ ਸਕਦਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਕੀਤਾ ਪੇਸ਼

ਮਾਪਿਆਂ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਸੀ. ਬੀ. ਐੱਸ. ਈ. ਨੂੰ ਲਿਖ਼ਤੀ ਸ਼ਿਕਾਇਤ ਕਰਨ ਜਾ ਰਹੇ ਹਨ ਕਿਉਂਕਿ ਸਕੂਲ ਬੱਚਿਆਂ ਨੂੰ ਖੇਡਣ ਜਾਂ ਹੋਰ ਗਤੀਵਿਧੀਆਂ ਲਈ ਸਮਾਂ ਨਹੀਂ ਦੇ ਰਹੇ ਹਨ। ਗੱਲ ਕਰਨ 'ਤੇ ਸੀ. ਬੀ. ਐੱਸ. ਈ. ਦੇ ਸਿਟੀ ਕੋ-ਆਰਡੀਨੇਟਰ ਏ. ਪੀ. ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸਕੂਲ ਨੂੰ 1 ਅਪ੍ਰੈਲ ਤੋਂ ਪਹਿਲਾਂ ਨਵਾਂ ਸੈਸ਼ਨ ਸ਼ੁਰੂ ਕਰਨ ਦੀ ਮਨਜ਼ੂਰੀ ਨਹੀਂ ਹੈ, ਬੇਸ਼ੱਕ ਬੋਰਡ ਦੀਆਂ ਕਲਾਸਾਂ ਹੀ ਕਿਉਂ ਨਾ ਹੋਣ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ Operation Amritpal, ਬਾਜਵਾ ਨੇ ਮੀਡੀਆ ਅੱਗੇ ਕਹੀਆਂ ਇਹ ਗੱਲਾਂ

ਉਨ੍ਹਾਂ ਨੇ ਕਿਹਾ ਕਿ ਜੋ ਸਕੂਲ ਨਵਾਂ ਸੈਸ਼ਨ ਸ਼ੁਰੂ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਇਸ ਨੂੰ ਮੁਲਤਵੀ ਕਰਕੇ ਸੀ. ਬੀ. ਐੱਸ. ਈ. ਦੇ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਇਸ ਨੂੰ 1 ਅਪ੍ਰੈਲ ਤੋਂ ਮੁੜ ਸ਼ੁਰੂ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News