CBSE ਦੇ ਨਵੇਂ ਡ੍ਰਾਫਟ ਨਿਯਮਾਂ ਤੋਂ ਪੰਜਾਬ ਸਰਕਾਰ ਨਾਰਾਜ਼, ਬੋਰਡ ਨੇ ਦਿੱਤਾ ਇਹ ਸਪੱਸ਼ਟੀਕਰਨ
Wednesday, Feb 26, 2025 - 03:31 PM (IST)

ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵਲੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪ੍ਰਸਤਾਵਿਤ ਨਵੇਂ ਡ੍ਰਾਫਟ ਨਿਯਮਾਂ 'ਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਹੀਂ ਕੀਤਾ ਗਿਆ, ਜਿਸ 'ਤੇ ਪੰਜਾਬ ਸਰਕਾਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਹਾਲਾਂਕਿ ਸੀ.ਬੀ.ਐੱਸ.ਈ. ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਸੂਚੀ ਸਿਰਫ਼ ਸੰਕੇਤਕ ਹੈ ਅਤੇ ਕੋਈ ਵੀ ਵਿਸ਼ਾ ਹਟਾਇਆ ਨਹੀਂ ਜਾਵੇਗਾ। ਸੀਬੀਐੱਸਈ ਦੇ ਡ੍ਰਾਫਟ ਨਿਯਮਾਂ 'ਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਾ ਹੋਣ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ : ਹੁਣ 2 ਵਾਰ ਹੋਵੇਗੀ 10ਵੀਂ ਜਮਾਤ ਦੀ ਪ੍ਰੀਖਿਆ!
ਸੀ.ਬੀ.ਐੱਸ.ਈ. ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਵਿਸ਼ਿਆਂ ਦੀ ਸੂਚੀ 'ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ,''ਡ੍ਰਾਫਟ ਨੀਤੀ 'ਚ ਦਿੱਤੀ ਗਈ ਸੂਚੀ ਸਿਰਫ਼ ਸੰਕੇਤਕ ਹੈ। ਮੌਜੂਦਾ ਸਮੇਂ ਉਪਲੱਬਧ ਸਾਰੇ ਵਿਸ਼ੇ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੇ ਅਤੇ ਦੋਵਾਂ ਪੜਾਵਾਂ ਦੀਆਂ ਬੋਰਡ ਪ੍ਰੀਖਿਆ 'ਚ ਸ਼ਾਮਲ ਹੋਣਗੇ।'' 25 ਫਰਵਰੀ ਨੂੰ ਸੀਬੀਐੱਸਈ ਨੇ ਸਾਲ 'ਚ 2 ਵਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਨਵੇਂ ਡਰਾਫਟ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ 9 ਮਾਰਚ ਤੱਕ ਸੁਝਾਅ ਮੰਗੇ ਗਏ ਹਨ।
ਇਹ ਵੀ ਪੜ੍ਹੋ : CBSE ਦੇ ਸਿਲੇਬਸ 'ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8