CBSE ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਡੇਟਸ਼ੀਟ ਕੀਤੀ ਜਾਰੀ, ਇਸ ਤਰੀਕ ਤੋਂ ਸ਼ੁਰੂ ਹੋਣਗੇ ਪੇਪਰ
Thursday, Dec 29, 2022 - 09:16 PM (IST)
ਨੈਸ਼ਨਲ ਡੈਸਕ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 'ਪ੍ਰੀਖਿਆ ਸਮਾਂ ਸਾਰਣੀ' ਜਾਰੀ ਕਰਦੇ ਹੋਏ ਬੋਰਡ ਨੇ ਕਿਹਾ ਕਿ ਦੋ ਵਿਸ਼ਿਆਂ ਵਿਚਕਾਰ ਕਾਫ਼ੀ ਅੰਤਰ ਰੱਖਿਆ ਗਿਆ ਹੈ ਅਤੇ ਤਰੀਕਾਂ ਤੈਅ ਕਰਨ ਸਮੇਂ ਮੁਕਾਬਲੇ ਦੀਆਂ ਦਾਖ਼ਲਾ ਪ੍ਰੀਖਿਆਵਾਂ ਵਰਗੇ ਹੋਰ ਕਾਰਕਾਂ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ।
ਬੋਰਡ ਨੇ ਦੱਸਿਆ ਕਿ ਪ੍ਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਸੀ.ਬੀ.ਐੱਸ.ਈ ਨੇ ਹਾਲ ਹੀ ਵਿੱਚ ਪ੍ਰੈਕਟੀਕਲ ਪ੍ਰੀਖਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਸੀ। ਇਸ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ 2023 ਤੋਂ ਲਈ ਜਾਵੇਗੀ। ਸੀ.ਬੀ.ਐੱਸ.ਈ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਵੱਖ-ਵੱਖ ਵਿਸ਼ਿਆਂ ਲਈ ਸੈਂਪਲ ਪੇਪਰ ਵੀ ਜਾਰੀ ਕੀਤਾ ਹੈ। ਇਸ ਦੀ ਮਦਦ ਨਾਲ ਵਿਦਿਆਰਥੀ ਸਮੇਂ ਸਿਰ ਪ੍ਰੀਖਿਆ ਦੀ ਚੰਗੀ ਤਿਆਰੀ ਕਰ ਸਕਦੇ ਹਨ।