ਇਮਤਿਹਾਨਾਂ ਤੋਂ ਪਹਿਲਾਂ ਸੀ. ਬੀ. ਐੱਸ. ਈ. ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਮਿਲੀ ਵੱਡੀ ਰਾਹਤ
Friday, Nov 22, 2024 - 01:24 PM (IST)
ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ ਪਹਿਲੀ ਵਾਰ 86 ਦਿਨ ਪਹਿਲਾਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ। ਡੇਟ ਸ਼ੀਟ ਜਾਰੀ ਕਰਨ ਦੇ ਨਾਲ ਇਸ ਵਾਰ ਬੋਰਡ ਨੇ ਪ੍ਰੀਖਿਆ ਦੀ ਵਿਊਂਤਬੰਦੀ ’ਚ ਕਈ ਅਹਿਮ ਬਦਲਾਅ ਕੀਤੇ ਹਨ, ਜਿਸ ਨਾਲ ਵਿਦਿਆਰਥੀਆਂ ਅਤੇ ਸਕੂਲਾਂ ਨੂੰ ਤਿਆਰੀ ਲਈ ਪੂਰਾ ਸਮਾਂ ਮਿਲੇਗਾ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ, ਜਿਸ ’ਚ ਪਹਿਲਾ ਪੇਪਰ ਸਰੀਰਕ ਸਿੱਖਿਆ ਦਾ ਹੋਵੇਗਾ, ਉਥੇ ਹੀ 10ਵੀਂ ਦੀਆਂ ਪ੍ਰੀਖਿਆਵਾਂ ਵੀ ਇਸੇ ਦਿਨ ਇੰਗਲਿਸ਼ ਦੇ ਪੇਪਰ ਨਾਲ ਸ਼ੁਰੂ ਹੋਣਗੀਆਂ। ਬੋਰਡ ਨੇ ਪਹਿਲਾਂ ਵੱਡੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਆਯੋਜਿਤ ਕਰਵਾਉਣ ਦਾ ਫੈਸਲਾ ਲਿਆ ਤਾਂ ਕਿ ਵਿਦਿਆਰਥੀਆਂ ਨੂੰ ਹੋਰ ਵਿਸ਼ਿਆਂ ਦੀ ਤਿਆਰੀ ਲਈ ਵਧੀਆ ਸਮਾਂ ਮਿਲੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਪ੍ਰੀਖਿਆ ਹਾਲ ’ਚ ਲਾਜ਼ਮੀ ਤੌਰ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ। ਸਿਰਫ ਉਨ੍ਹਾਂ ਕਲਾਸਾਂ ’ਚ ਪ੍ਰੀਖਿਆ ਆਯੋਜਿਤ ਹੋਵੇਗੀ, ਜਿਥੇ ਇਹ ਸੁਵਿਧਾ ਉਪਲੱਬਧ ਹੈ। 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ 75 ਫੀਸਦੀ ਹਾਜ਼ਰੀ ਲਾਜ਼ਮੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਵਿਭਾਗ ਵਲੋਂ ਸਖ਼ਤ ਹੁਕਮ ਜਾਰੀ
ਪ੍ਰਵੇਸ਼ ਪ੍ਰੀਖਿਆ ’ਤੇ ਵੀ ਰਿਹਾ ਖਾਸ ਫੋਕਸ
ਬੋਰਡ ਨੇ ਪ੍ਰੀਖਿਆਵਾਂ ਵਿਚਕਾਰ ਅੰਤਰਾਲ ਰੱਖਿਆ ਹੈ ਤਾਂ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੂਰਾ ਸਮਾਂ ਮਿਲ ਸਕੇ। ਸਕੂਲ ਸੰਚਾਲਕਾਂ ਦੀ ਮੰਨੀਏ ਤਾਂ 12ਵੀਂ ਦੇ ਟਾਈਮਟੇਬਲ ਨੂੰ ਐਂਟਰੈਂਸ ਇਗਜ਼ਾਮ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਗਿਆ ਹੈ। ਬੋਰਡ ਮੁਤਾਬਕ 40,000 ਤੋਂ ਜ਼ਿਆਦਾ ਵਿਸ਼ੇ ਕੰਬੀਨੇਸ਼ਨ ਨੂੰ ਧਿਆਨ ’ਚ ਰੱਖਦੇ ਹੋਏ ਸਮਾਂ ਸਾਰਣੀ ਬਣਾਈ ਗਈ ਹੈ, ਜਿਸ ਨਾਲ ਕਿਸੇ ਵੀ ਵਿਦਿਆਰਥੀ ਦੀਆਂ 2 ਪ੍ਰੀਖਿਆਵਾਂ ਇਕ ਦਿਨ ’ਚ ਨਾ ਹੋਣ।
ਪ੍ਰਿੰ. ਬੀ. ਸੀ. ਐੱਮ. ਦੁੱਗਰੀ ਡਾ. ਵੰਦਨਾ ਸ਼ਾਹੀ ਨੇ ਕਿਹਾ ਕਿ ਸੀ. ਬੀ. ਐੱਸ. ਈ. ਵੱਲੋਂ ਜਾਰੀ ਕੀਤੀ ਗਈ ਇਹ ਸਮਾਂ ਸਾਰਣੀ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਨੂੰ ਤਿਆਰੀ ਲਈ ਵਿਸ਼ੇਸ਼ ਯੋਜਨਾ ਬਣਾਉਣ ਦਾ ਸਮਾਂ ਮਿਲੇਗਾ। ਪ੍ਰੀਖਿਆ ਦੀ ਤਿਆਰੀ ਲਈ ਢੁੱਕਵੀਂ ਬ੍ਰੇਕ ਅਤੇ ਸੀ. ਸੀ. ਟੀ. ਵੀ. ਵਰਗੀਆਂ ਤਕਨੀਕੀ ਸਹੂਲਤਾਂ ਦਾ ਸੁਮੇਲ ਬੋਰਡ ਦੀ ਪਾਰਦਰਸ਼ਤਾ ਅਤੇ ਗੁਣਵੱਤਾ ’ਤੇ ਜ਼ੋਰ ਦਿੰਦਾ ਹੈ। ਇਹ ਕਦਮ ਵਿਦਿਆਰਥੀਆਂ ਦੇ ਬਿਹਤਰ ਪ੍ਰਦਰਸ਼ਨ ’ਚ ਸਹਾਇਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ
ਪ੍ਰਿੰ. ਬੀ. ਸੀ. ਐੱਮ. ਆਰੀਆ ਸਕੂਲ ਅਨੁਜਾ ਕੌਸ਼ਲ ਨੇ ਕਿਹਾ ਕਿ ਇਸ ਸਾਲ ਦੀ ਡੇਟਸ਼ੀਟ ’ਚ ਟਾਈਮ ਮੈਨੇਜਮੈਂਟ ਵੱਲ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। 2 ਵਿਸ਼ਿਆਂ ਵਿਚਕਾਰ ਅੰਤਰਾਲ ਵਿਦਿਆਰਥੀਆਂ ਨੂੰ ਆਪਣੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਪਹਿਲ ਦੇਣਾ ਵੀ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਟੈਗੋਰ ਸਕੂਲ ਦੇ ਪ੍ਰਿੰਸੀਪਲ ਅਮਿਤਾ ਦਹੀਆ ਨੇ ਕਿਹਾ ਕਿ ਇਹ ਯਕੀਨੀ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਕੋਲ ਹਰ ਵਿਸ਼ੇ ਲਈ ਢੁੱਕਵਾਂ ਸਮਾਂ ਹੋਵੇ। ਦਾਖਲਾ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦਿਆਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤੀ ਸਮਾਂ-ਸਾਰਣੀ ਇਕ ਵੱਡੀ ਪਹਿਲ ਹੈ। ਇਸ ਨਾਲ ਵਿਦਿਆਰਥੀਆਂ ਨੂੰ ਮਾਨਸਿਕ ਤੌਰ ’ਤੇ ਤਿਆਰ ਰਹਿਣ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਦੇ ਪ੍ਰਦਰਸ਼ਨ ’ਚ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ : ਪਿੰਡ ਜੋਈਆਂ ਦੇ ਜਸਕਰਨ ਦਾ ਕੈਨੇਡਾ 'ਚ ਕਤਲ, ਪਿਤਾ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e