ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫ਼ੁਟੇਜ ਜਾਂਚ ਪੁਲਸ ਪਾਰਟੀ ਨੂੰ ਦੇਣੀ ਪਈ ਮਹਿੰਗੀ

07/16/2021 6:10:21 PM

ਫ਼ਰੀਦਕੋਟ (ਰਾਜਨ) : ਇੱਥੋਂ ਕੁਝ ਹੀ ਕਿਲੋਮੀਟਰ ਦੂਰ ਪਿੰਡ ਗੋਲੇਵਾਲਾ ਦੀ ਮਲੂਕਾ ਪੱਤੀ ਦੇ ਦੋ ਧੜਿਆਂ ਵਿੱਚ ਬਿਜਲੀ ਟਰਾਂਸਫਾਰਮਰ ਤੋਂ ਕੁੰਡੀਆਂ ਪਾਉਣ ਨੂੰ ਲੈ ਕੇ ਹੋਈ ਲੜਾਈ ਮਾਰਕੁਟਾਈ ਦੀ ਤਫਤੀਸ਼ ਦੇ ਚੱਲਦਿਆਂ ਪਿੰਡ ਗੋਲੇਵਾਲਾ ਦੀ ਮਲੂਕਾ ਪੱਤੀ ਨਿਵਾਸੀ ਬਲਜਿੰਦਰ ਸਿੰਘ ਨੂੰ ਆਪਣੇ ਘਰ ਦੇ ਬਾਹਰ ਲਾਏ ਸੀ.ਸੀ.ਟੀ.ਵੀ ਕੈਮਰੇ ਦੀ ਰਿਕਾਰਡਿੰਗ ਤਫਤੀਸ਼ੀ ਪੁਲਸ ਪਾਰਟੀ ਨੂੰ ਵਿਖਾ ਦਿੱਤੀ। ਬਲਜਿੰਦਰ ਸਿੰਘਨੂੰ ਫ਼ੁਟੇਜ ਦੇਣੀ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਬਾਅਦ ਵਿੱਚ ਮਲੂਕਾ ਪੱਤੀ ਨਿਵਾਸੀ 8 ਦੇ ਕਰੀਬ ਵਿਅਕਤੀਆਂ ਨੇ ਰੰਜਿਸ਼ ਨੂੰ ਲੈ ਕੇ ਉਸਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ।  ਦੱਸਣਯੋਗ ਹੈ ਕਿ ਬੀਤੇ ਦਿਨੀਂ ਰਾਤ ਵੇਲੇ ਗੋਲੇਵਾਲਾ ਮਲੂਕਾ ਪੱਤੀ ਵਿੱਚ ਲੱਗੇ ਬਿਜਲੀ ਟਰਾਂਸਫਾਰਮਰ ਤੋਂ ਕੁੰਡੀਆਂ ਪਾਉਣ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ ਸੀ ਅਤੇ ਦੋਹਾਂ ਧਿਰਾਂ ਦੇ ਬਿਆਨਾਂ ’ਤੇ ਸਥਾਨਕ ਥਾਣਾ ਸਦਰ ਵਿਖੇ 30 ਤੋਂ ਵਧੇਰੇ ਵਿਅਕਤੀਆਂ ਖ਼ਿਲਾਫ਼ ਕਰਾਸ ਕੇਸ ਦਰਜ ਕਰ ਕੀਤਾ ਗਿਆ ਸੀ। ਜ਼ਖ਼ਮੀ ਹਾਲਤ ਵਿੱਚ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਜੇਰੇ ਇਲਾਜ ਮਲੂਕਾ ਪੱਤੀ ਦੇ ਬਲਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਬਿਆਨ ਦਿੱਤਾ ਕਿ ਉਸਦੇ ਘਰ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਘਟਨਾਂ ਵੇਲੇ ਹੋਈ ਰਿਕਾਰਡਿੰਗ ਜਦ ਜਾਂਚ ਕਰ ਰਹੀ ਪੁਲਸ ਪਾਰਟੀ ਦੇ ਕਹਿਣ ’ਤੇ ਵਿਖਾਈ ਗਈ ਤਾਂ ਦੋਹਾਂ ਧਿਰਾਂ ਵਿੱਚ ਹੋਈ ਲੜਾਈ ਦਾ ਕਾਰਣ ਸਾਫ਼ ਹੋ ਗਿਆ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਮੌਤ

ਬਿਆਨ ਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਪੁਲਸ ਪਾਰਟੀ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਦੀ ਫ਼ੁਟੇਜ ਦੇ ਦਿੱਤੀ ਜਿਸਦੀ ਰੰਜਿਸ਼ ਵਿੱਚ ਹਰਜੀਤ ਸਿੰਘ, ਰਾਜਵੀਰ ਸਿੰਘ, ਹਰਪ੍ਰੀਤ ਸਿੰਘ, ਹਰਮੇਲ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਆਦਿ 8 ਵਿਅਕਤੀਆਂ ਨੇ ਉਸਦੀ ਕੁੱਟਮਾਰ ਕਰਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ।  ਬੇਸ਼ੱਕ ਥਾਣਾ ਸਦਰ ਪੁਲਸ ਵੱਲੋਂ ਇਸ ਮਾਮਲੇ ਵਿੱਚ ਉਕਤ 8 ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਪਰ ਜ਼ਖ਼ਮੀ ਬਲਜਿੰਦਰ ਸਿੰਘ ਅਜੇ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਨੂੰ ਬਚਾਉਣ ਦੇ ਯਤਨ ਨਾ ਕਰੇ ਪੰਜਾਬ ਸਰਕਾਰ : ਸ਼੍ਰੋਮਣੀ ਕਮੇਟੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News