ਲੁਧਿਆਣਾ ਕੋਰਟ ਕੰਪਲੈਕਸ 'ਚ ਲੱਗਣਗੇ CCTV ਕੈਮਰੇ, ਬੰਬ ਧਮਾਕੇ ਦੇ 9 ਮਹੀਨਿਆਂ ਬਾਅਦ ਮਿਲੀ ਮਨਜ਼ੂਰੀ

Tuesday, Sep 20, 2022 - 01:22 PM (IST)

ਲੁਧਿਆਣਾ ਕੋਰਟ ਕੰਪਲੈਕਸ 'ਚ ਲੱਗਣਗੇ CCTV ਕੈਮਰੇ, ਬੰਬ ਧਮਾਕੇ ਦੇ 9 ਮਹੀਨਿਆਂ ਬਾਅਦ ਮਿਲੀ ਮਨਜ਼ੂਰੀ

ਲੁਧਿਆਣਾ (ਹਿਤੇਸ਼) : ਕੋਰਟ ਕੰਪਲੈਕਸ ’ਚ ਬੰਬ ਧਮਾਕੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ’ਚ ਸੀ. ਸੀ. ਟੀ. ਵੀ. ਲਗਾਉਣ ਦਾ ਜੋ ਪ੍ਰਾਜੈਕਟ ਬਣਾਇਆ ਗਿਆ ਸੀ, ਉਸ ਨੂੰ 9 ਮਹੀਨਿਆਂ ਬਾਅਦ ਮਨਜ਼ੂਰੀ ਮਿਲੀ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪਿਛਲੇ ਸਾਲ ਦਸੰਬਰ ਦੌਰਾਨ ਕੋਰਟ ਕੰਪਲੈਕਸ ’ਚ ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ’ਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਪੁਖ਼ਤਾ ਇੰਤਜ਼ਾਮ ਨਾ ਹੋਣ ਕਾਰਨ ਉੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਲੈ ਕੇ ਠੋਸ ਸੁਰਾਗ ਨਹੀਂ ਮਿਲ ਸਕਿਆ, ਜਿਸ ਦੇ ਮੱਦੇਨਜ਼ਰ ਪੁਲਸ, ਪ੍ਰਸ਼ਾਸਨ ਵੱਲੋਂ ਜੁਡੀਸ਼ੀਅਲ ਅਧਿਕਾਰੀਆਂ ਦੀ ਸਿਫਾਰਿਸ਼ ’ਤੇ ਕੋਰਟ ਕੰਪਲੈਕਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਨੂੰ ਸੀ. ਸੀ. ਟੀ. ਵੀ. ਦੀ ਨਿਗਰਾਨੀ ’ਚ ਲਿਆਉਣ ਦੀ ਯੋਜਨਾ ਬਣਾਈ ਗਈ ਸੀ।

ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮਾਨ ਸਰਕਾਰ ਨੇ ਸੱਦੀ ਕੈਬਨਿਟ ਬੈਠਕ, ਹੋਣਗੀਆਂ ਅਹਿਮ ਵਿਚਾਰਾਂ

ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਦਿੱਤੀ ਗਈ, ਜਿਸ ਵੱਲੋਂ ਟੈਂਡਰ ਲਗਾਉਣ ਦੀ ਮਨਜ਼ੂਰੀ ਦੇਣ ’ਚ ਹੀ 9 ਮਹੀਨਿਆਂ ਤੋਂ ਵੱਧ ਦਾ ਸਮਾਂ ਲਗਾ ਦਿੱਤਾ ਗਿਆ ਹੈ। ਇਸ ਸਬੰਧੀ ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਟੈਂਡਰ ਲਾਉਣ ਲਈ ਡੀ. ਪੀ. ਆਰ. ਬਣਾਉਣ ਤੋਂ ਬਾਅਦ ਸਿਟੀ ਲੈਵਲ ਟੈਕਨੀਕਲ ਕਮੇਟੀ ਅਤੇ ਫਿਰ ਸਰਕਾਰ ਤੋਂ ਮਨਜ਼ੂਰੀ ਲੈਣ ਦੀ ਲੰਬੀ ਪ੍ਰਕਿਰਿਆ ਹੈ। ਜਦੋਂਕਿ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ 2 ਮਹੀਨਿਆਂ ’ਚ ਕੰਮ ਪੂਰਾ ਕਰਨ ਦਾ ਟਾਰਗੈੱਟ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : 'ਸਵਾਈਨ ਫਲੂ' ਦੇ ਕਹਿਰ ਨੇ ਵਧਾਈ ਲੁਧਿਆਣਵੀਆਂ ਦੀ ਚਿੰਤਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
180 ਡਿਗਰੀ ਤੱਕ ਕਵਰੇਜ ਦੇ ਨਾਲ ਵਾਹਨਾਂ ਦੀ ਨੰਬਰ ਪਲੇਟ ਦੀ ਵੀ ਹੋਵੇਗੀ ਸਕੈਨਿੰਗ
ਇਸ ਯੋਜਨਾ ਤਹਿਤ ਜਿਸ ਤਕਨੀਕ ਦੇ ਸੀ. ਸੀ. ਟੀ. ਵੀ. ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਉਨ੍ਹਾਂ ਦੇ ਜ਼ਰੀਏ 180 ਡਿਗਰੀ ਤੱਕ ਕਵਰੇਜ਼ ਨਾਲ ਵਾਹਨਾਂ ਦੀ ਨੰਬਰ ਪਲੇਟ ਦੀ ਵੀ ਸਕੈਨਿੰਗ ਹੋਵੇਗੀ, ਜਿਸ ਦਾ ਡਾਟਾ ਇਕ ਮਹੀਨੇ ਤੱਕ ਸਟੋਰ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News