'ਮਾਨ' ਸਰਕਾਰ ਦਾ ਅਹਿਮ ਫ਼ੈਸਲਾ; ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲੱਗਣਗੇ CCTV ਕੈਮਰੇ

Monday, Mar 06, 2023 - 08:55 AM (IST)

'ਮਾਨ' ਸਰਕਾਰ ਦਾ ਅਹਿਮ ਫ਼ੈਸਲਾ; ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲੱਗਣਗੇ CCTV ਕੈਮਰੇ

ਚੰਡੀਗੜ੍ਹ (ਰਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਜਾਰੀ ਹੋ ਗਏ ਇਹ ਹੁਕਮ, ਸਿੱਖਿਆ ਮੰਤਰੀ ਨੇ ਲਿਖੀ ਚਿੱਠੀ

ਇਸ ਬਾਬਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15,584 ਸਰਕਾਰੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਗਰੀਬਾਂ ’ਚ ਵੰਡੇ ਜਾਣ ਵਾਲੇ ਰਾਸ਼ਨ 'ਚ ਵੱਡੀ ਧਾਂਦਲੀ; ਜ਼ਬਤ ਹੋਈ ਬੋਰੀਆਂ

ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੱਗ ਜਾਣਗੇ। ਉਨ੍ਹਾਂ ਕਿਹਾ ਸਕੂਲ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗੀ, ਉਥੇ ਸਕੂਲਾਂ ਵਿਚ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਵੇਗੀ।


author

Tanu

Content Editor

Related News