ਪੰਜਾਬ ਦੇ ਇਸ ASI ''ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
Thursday, Jul 24, 2025 - 12:58 PM (IST)

ਜਲੰਧਰ (ਸੋਨੂੰ)- ਜਲੰਧਰ ਦਿਹਾਤੀ ਦੇ ਮਕਸੂਦਾਂ ਪੁਲਸ ਸਟੇਸ਼ਨ ਦੇ ਏ. ਐੱਸ. ਆਈ. ਦੀ ਰਿਸ਼ਵਤ ਲੈਂਦੇ ਹੋਏ ਇਕ ਸੀ. ਸੀ. ਟੀ. ਵੀ. ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਕਤ ਏ. ਐੱਸ. ਆਈ. 'ਤੇ ਪੰਜਾਬ ਸਰਕਾਰ ਦੀ ਗਾਜ ਡਿੱਗ ਗਈ ਅਤੇ ਉੱਚ ਅਧਿਕਾਰੀਆਂ ਨੇ ਏ. ਐੱਸ. ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਸੀ. ਸੀ. ਟੀ. ਵੀ. ਫੁਟੇਜ ਵਿੱਚ ਵਿਖਾਇਆ ਗਿਆ ਹੈ ਕਿ ਏ. ਐੱਸ. ਆਈ. ਇਕ ਘਰ ਵਿੱਚ ਇਕ ਵਿਅਕਤੀ ਤੋਂ ਰਿਸ਼ਵਤ ਲੈ ਰਿਹਾ ਹੈ। ਇਹ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਹਾਲਾਂਕਿ ਇਹ ਵੀਡੀਓ 6 ਦਿਨ ਪੁਰਾਣੀ ਹੈ ਪਰ ਇਸ ਘਟਨਾ ਦੇ ਸਾਹਮਣੇ ਆਉਣ ਮਗਰੋਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਦਰਅਸਲ ਪੁਲਸ ਮੁਲਾਜ਼ਮ ਦੇ ਸਿਰ 'ਤੇ ਰਿਸ਼ਵਤ ਲੈਣ ਦਾ ਅਜਿਹਾ ਭੂਤ ਸਵਾਰ ਹੋਇਆ ਕਿ ਉਸ ਨੇ ਰਿਸ਼ਵਤ ਲੈਂਦੇ ਸਮੇਂ ਘਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਤੱਕ ਨਹੀਂ ਵੇਖੇ। ਜਿਸ ਕਾਰਨ ਪੈਸੇ ਲੈਂਦੇ ਹੋਏ ਭ੍ਰਿਸ਼ਟ ਅਧਿਕਾਰੀ ਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ। ਇਹ ਘਟਨਾ ਜਲੰਧਰ ਦੇ ਪਿੰਡ ਬੁਲੰਦਪੁਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਐੱਸ. ਆਈ. ਨੇ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਘਰ ਵਿਚ ਬਿਆਨ ਲੈਣ ਲਈ ਚਲਾ ਗਿਆ। ਜਿਸ ਤੋਂ ਬਾਅਦ ਪੁਲਸ ਅਧਿਕਾਰੀ ਨੇ ਉੱਥੇ ਰਿਸ਼ਵਤ ਮੰਗੀ ਅਤੇ ਮਾਮਲੇ ਨੂੰ ਦਬਾਉਣ ਲਈ ਕਿਹਾ।
ਇਹ ਵੀ ਪੜ੍ਹੋ: Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ ਹੋਵੇਗੀ...
ਦੱਸਿਆ ਜਾ ਰਿਹਾ ਹੈ ਕਿ ਉਕਤ ਪੁਲਸ ਅਧਿਕਾਰੀ ਮਕਸੂਦਾਂ ਪੁਲਸ ਸਟੇਸ਼ਨ ਵਿੱਚ ਤਾਇਨਾਤ ਹੈ। ਫੋਨ 'ਤੇ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸੀ. ਸੀ. ਟੀ. ਵੀ. ਵੀਡੀਓ ਵਿੱਚ ਵਿਖਾਈ ਦੇ ਰਹੇ ਏ. ਐੱਸ. ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਡੀ. ਐੱਸ. ਪੀ. ਕਰਤਾਰਪੁਰ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਸੀ. ਸੀ. ਟੀ. ਵੀ. ਵੀਡੀਓ 'ਚ ਪੁਲਸ ਅਧਿਕਾਰੀ ਪੈਸੇ ਲੈ ਰਿਹਾ ਹੈ ਜਾਂ ਕੁਝ ਹੋਰ ਇਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e