ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ

Monday, May 12, 2025 - 01:14 PM (IST)

ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ : ਭਾਰਤ-ਪਾਕਿਸਤਾਨ ਵਿਚਾਲੇ ਬਣੇ ਜੰਗ ਦੇ ਮਾਹੌਲ ਤੋਂ ਬਾਅਦ ਭਾਵੇਂ ਸੀਜ਼ਫਾਇਰ ਹੋ ਗਿਆ ਹੈ ਅਤੇ ਦੋਵਾਂ ਦੇਸ਼ਾਂ ਨੇ ਗੋਲੀਬਾਰੀ ਅਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ ਪਰ ਹੁਣ ਪੰਜਾਬ ਪੁਲਸ ਨੇ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸਾਈਬਰ ਅਟੈਕ ਨੂੰ ਲੈ ਕੇ ਕੀਤਾ ਗਿਆ ਹੈ। ਦਰਅਸਲ ਪੰਜਾਬ ਪੁਲਸ ਨੇ ਟਵਿੱਟਰ 'ਤੇ ਕਿਹਾ ਹੈ ਕਿ 'ਸਾਈਬਰ ਅਲਰਟ: ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ'। "Dance of the Hillary" ਨਾਂ ਵਾਲਾ ਇਕ ਖ਼ਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ ਵਟਸਐਪ, ਫੇਸਬੁੱਕ ਅਤੇ ਈ-ਮੇਲ ਰਾਹੀਂ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼

ਪੰਜਾਬ ਪੁਲਸ ਨੇ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੋਰੀ ਕਰ ਸਕਦਾ ਹੈ ਅਤੇ ਤੁਹਾਡੀ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਲਿਹਾਜ਼ਾ ਕਿਸੇ ਵੀ ਤਰ੍ਹਾਂ ਦੇ ਅਣਜਾਣ ਲਿੰਕ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ 'ਤੇ ਕਦੇ ਵੀ ਕਲਿਕ ਨਾ ਕਰੋ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News