ਚੰਡੀਗੜ੍ਹ ਦੇ GMCH-32 ਹਸਪਤਾਲ ''ਚ ਡਿੱਗੀ ਫਾਲ ਸੀਲਿੰਗ, ਲੋਕਾਂ ''ਚ ਮਚੀ ਹਫੜਾ-ਦਫੜੀ
Friday, Jan 23, 2026 - 03:35 PM (IST)
ਚੰਡੀਗੜ੍ਹ : ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ.-32 ਹਸਪਤਾਲ ਦੇ ਟਰਾਮਾ ਸੈਂਟਰ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਮੇਨ ਗੇਟ ਦੀ ਫਾਲ ਸੀਲਿੰਗ ਅਚਾਨਕ ਡਿੱਗ ਗਈ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਉੱਥੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੁਰੱਖਿਆ ਮੁਲਾਜ਼ਮਾਂ ਦੀ ਭਾਰੀ ਮੌਜੂਦਗੀ ਸੀ।
ਸੂਤਰਾਂ ਮੁਤਾਬਕ ਇਸ ਘਟਨਾ ਦੌਰਾਨ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸੀਲਿੰਗ ਡਿੱਗਣ ਦਾ ਸਮਾਂ ਕੁੱਝ ਸੈਕਿੰਡ ਇੱਧਰ-ਉੱਧਰ ਹੁੰਦਾ ਤਾਂ ਕਈ ਲੋਕਾਂ ਨੂੰ ਸੱਟਾਂ ਲੱਗ ਸਕਦੀਆਂ ਸਨ। ਦੱਸਣਯੋਗ ਹੈ ਕਿ 8 ਮਹੀਨੇ ਪਹਿਲਾਂ ਹੀ 8 ਅਗਸਤ, 2025 ਨੂੰ ਇਸ ਟਰਾਮਾ ਸੈਂਟਰ ਦਾ ਉਦਘਾਟਨ ਕੀਤਾ ਗਿਆ ਸੀ।
