ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ

09/23/2017 6:25:13 PM


ਬੁੱਢਲਾਡਾ (ਮਨਜੀਤ) - ਹਿੰਦੀ ਵਿਭਾਗ ਵੱਲੋਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ 'ਚ ਗਿਆਰਵੀਂ, ਬਾਰਵੀਂ, ਬੀ.ਏ. ਭਾਗ ਪਹਿਲਾ, ਦੂਜਾ ਅਤੇ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਂਬਰ ਐੱਮ. ਡੀ. ਸ੍ਰੀ. ਕਮਲ ਸਿੰਗਲਾ ਅਤੇ ਚੈਅਰਮੈਨ ਸ. ਸੁਖਵਿੰਦਰ ਸਿੰਘ ਚਾਹਿਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਕਰਤ ਕੀਤੀ। ਉਨ੍ਹਾਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ। ਜਿਸਦਾ ਵਿਦਿਆਰਥੀ ਦੇ ਜੀਵਨ 'ਚ ਬਹੁਤ ਮਹੱਤਵ ਹੈ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।