ਜਲੰਧਰ ਜ਼ਿਮਨੀ ਚੋਣ: AAP ਉਮੀਦਵਾਰ ਮੋਹਿੰਦਰ ਭਗਤ ਦੇ ਘਰ ਜਸ਼ਨ, ਪੈ ਰਹੇ ਭੰਗੜੇ (ਵੀਡੀਓ)
Saturday, Jul 13, 2024 - 11:06 AM (IST)

ਜਲੰਧਰ (ਸੋਨੂੰ ਮਹਾਜਨ): ਅੱਜ ਜਲੰਧਰ ਵੈਸਟ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ ਤੇ ਕੁਝ ਹੀ ਦੇਰ ਵਿਚ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਮੋਹਿੰਦਰ ਭਗਤ 30 ਹਜ਼ਾਰ ਦੇ ਕਰੀਬ ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਉੱਥੇ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੂਜੇ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ 'ਤੇ ਚੱਲ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Jalandhar West By Poll: ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ (Video)
ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਘਰ ਜਸ਼ਨ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਵੱਲੋਂ ਨੱਚ ਟੱਪ ਕੇ ਖੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਇਕ ਦੂਜੇ ਨੂੰ ਮਿਠਾਈ ਵੀ ਵੰਡੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਜਲੰਧਰ ਵੈਸਟ ਦੇ ਲੋਕਾਂ ਦਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੋਹਿੰਦਰ ਭਗਤ ਦੇ ਚੋਣ ਪ੍ਰਚਾਰ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸੰਭਾਲੀ ਸੀ ਤੇ ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਇੱਥੇ ਲਗਾਤਾਰ ਪ੍ਰਚਾਰ ਕਰਦੇ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8