ਕਾਲੇ ਖ਼ੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ’ਚ ਭੋਗਪੁਰ ’ਚ ਲੱਡੂ ਵੰਡੇ ਗਏ
Friday, Nov 19, 2021 - 12:11 PM (IST)
ਭੋਗਪੁਰ (ਰਾਣਾ ਭੋਗਪੁਰੀਆ) : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ੀ ’ਚ ਭੋਗਪੁਰ ਵਿਖੇ ਲੱਡੂ ਵੰਡ ਕੇ ਲੋਕਾਂ ਨੇ ਆਪਣੀ ਖੁਸ਼ੀ ਪ੍ਰਗਟ ਕੀਤੀ । ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਸੰਘਰਸ਼ ’ਚ ਡਟੇ ਹੋਏ ਕਿਸਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ। ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਲਗਭਗ 700 ਕਿਸਾਨਾਂ ਦੀ ਸ਼ਹੀਦੀ ਦਾ ਅੱਜ ਮੁੱਲ ਪੈ ਗਿਆ ਹੈ। ਇਸ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋਣੋ ਬਚ ਜਾਵੇਗੀ। ਇਸ ਮੌਕੇ ਮਹਿੰਦਰ ਸਿੰਘ ਸੈਂਹਬੀ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਜਲੰਧਰ, ਡਾਕਟਰ ਪਰਮਵੀਰ ਸਿੰਘ ਖਾਲਸਾ, ਰਣਜੀਤ ਸਿੰਘ ਸੈਣੀ, ਮਿਸਤਰੀ ਸਰੂਪ ਸਿੰਘ, ਕੁਲਵਿੰਦਰ ਸਿੰਘ ਸੋਨੀ, ਪਰਮਿੰਦਰ ਸਿੰਘ ਭਿੰਦਾ, ਸਤਨਾਮ ਸੱਤਾ, ਮੰਗਲ ਸਿੰਘ ,ਰਵੀ ਦਿਓਲ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਆਪ’ ਨੂੰ ਗੁਰਪੁਰਬ ’ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਦਿੱਤੀ ਗਈ ਸਿਆਸੀ ਮਨਜ਼ੂਰੀ
ਦੱਸਣਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ, '5 ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿਚ, ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।'
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ’ਤੇ ਵਿਨ੍ਹਿਆ ਨਿਸ਼ਾਨਾ, ਲਗਾਏ ਵੱਡੇ ਦੋਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ