ਸ੍ਰੀ ਹਿੱਤ ਅਭਿਲਾਸੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਅਤੇ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ

Wednesday, Aug 16, 2017 - 12:34 AM (IST)

ਸ੍ਰੀ ਹਿੱਤ ਅਭਿਲਾਸੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਅਤੇ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ

ਬੁਢਲਾਡਾ (ਮਨਜੀਤ)— ਇੱਥੋਂ ਦੇ ਸ੍ਰੀ ਹਿੱਤ ਅਭਿਲਾਸ਼ੀ ਸਰਵਹਿੱਤਕਾਰੀ ਸੀਨੀਅਰ ਸਕੈਂਡਰੀ ਵਿੱਦਿਆ ਮੰਦਿਰ ਬੁਢਲਾਡਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਨੀਸ਼ ਅਰੋੜਾ ਵੱਲੋਂ ਅਦਾ ਕੀਤੀ ਗਈ ਅਤੇ ਪ੍ਰਿੰਸੀਪਲ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਇਸ ਮਹਾਨ ਦਿਹਾੜੇ 'ਤੇ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸਾਂਤੀ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆ 'ਤੇ ਚੱਲ ਕੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ। ਇਸ ਦੋਰਾਨ ਸਾਰੇ ਬੱਚੇ ਅਤੇ ਅਧਿਆਪਕਾਂ ਨੇ ਰਾਸ਼ਟਰੀ ਗਾਣ ਦੇ ਨਾਲ ਰਾਸ਼ਟਰੀ ਝੱਡੇ ਨੂੰ ਸਲਾਮੀ ਦਿੱਤੀ। ਇਸ ਉਪਰੰਤ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪਾਇਲ ਗਰਗ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਦੇ ਪਾਵਨ ਤਿਉਹਾਰ ਦੀ ਹਾਰਦਿਕ ਵਧਾਈ ਦਿੱਤੀ। ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪ੍ਰਸਤੁਤ ਕੀਤਾ ਗਿਆ।


Related News