ਮੂਸੇਵਾਲਾ ਕਤਲਕਾਂਡ ਮਗਰੋਂ ਸੈਲੀਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ
Wednesday, Jun 01, 2022 - 01:37 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਸਰਕਾਰ ਡੈਮੇਜ ਕੰਟਰੋਲ 'ਚ ਜੁਟ ਗਈ ਹੈ। ਸਰਕਾਰ ਵੱਲੋਂ ਕਈ ਸੈਲੀਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਕ ਸਰਕਾਰ ਨੇ ਇੰਟੈਲੀਜੈਂਸ ਅਤੇ ਸਕਿਓਰਿਟੀ ਵਿੰਗ ਤੋਂ ਸੁਰੱਖਿਆ ਦਾ ਫਿਰ ਰਿਵਿਊ ਕਰਵਾਇਆ ਹੈ। ਇਸ ਆਧਾਰ 'ਤੇ ਕਈ ਲੋਕਾਂ ਦੀ ਸੁਰੱਖਿਆ ਫਿਰ ਤੋਂ ਬਹਾਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ
ਹੁਣ ਸਰਕਾਰ ਉਨ੍ਹਾਂ ਮਸ਼ਹੂਰ ਲੋਕਾਂ ਨੂੰ ਸੁਰੱਖਿਆ ਦੇਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਤੋਂ ਜਾਨ ਦਾ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸੈਲੀਬ੍ਰਿਟੀਜ਼ ਨੂੰ 4 ਤੋਂ 6 ਗੰਨਮੈਨ ਦਿੱਤੇ ਜਾ ਸਕਦੇ ਹਨ, ਜੋ ਕਿ 24 ਘੰਟੇ ਉਨ੍ਹਾਂ ਦੇ ਨਾਲ ਤਾਇਨਾਤ ਰਹਿਣਗੇ। ਦੱਸਣਯੋਗ ਹੈ ਕਿ ਵਾਈ. ਆਈ. ਪੀਜ਼ ਦੀ ਸੁਰੱਖਿਆ 'ਚ ਕਟੌਤੀ ਕਰਨ ਜਾਂ ਵਾਪਸ ਲੈਣ ਦੇ ਮਾਮਲੇ 'ਚ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਬਣਿਆ 'ਗੈਂਗਲੈਂਡ' ਤੇ ਜ਼ੁਰਮ ਦੇ ਰਾਹ 'ਤੇ ਜ਼ਿੰਦਗੀ, ਵੱਡੀ ਗੈਂਗਵਾਰ ਹੋਣ ਦਾ ਡਰ (ਤਸਵੀਰਾਂ)
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਕਿਸ ਆਧਾਰ 'ਤੇ ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਹੋਰਨਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ ਜਾਂ ਇਸ 'ਚ ਕਟੌਤੀ ਕੀਤੀ ਗਈ ਹੈ। ਇਸ ਤੋਂ ਬਾਅਦ ਹੁਣ ਸਰਕਾਰ ਸੈਲੀਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ