ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਕਿਰਸਾਨੀ ਨੂੰ ਖਤਮ ਕਰ ਰਹੀਆਂ
Friday, Apr 09, 2021 - 09:58 PM (IST)
ਹੁਸ਼ਿਆਰਪੁਰ (ਘੁੰਮਣ)-ਕੇਂਦਰ ਤੇ ਪੰਜਾਬ ਸਰਕਾਰ ਆਪਸ ਵਿਚ ਮਿਲ ਕੇ ਕਿਸਾਨਾਂ ਨੂੰ ਤੰਗ ਕਰ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਵਿਧਾਇਕ ਨੇ ਇਕ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੀ ਹੈ ਤੇ ਹਰ ਪਾਸੇ ਤੋਂ ਕਿਰਸਾਨੀ ਨੂੰ ਤੰਗ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਖਾਦਾਂ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਵਧਾ ਦਿੱਤੀਆਂ ਹਨ ਕਿ ਜ਼ਿਮੀਂਦਾਰੀ ਕਰਨੀ ਮੁਸ਼ਕਿਲ ਹੋ ਜਾਵੇਗੀ, ਕਿਸਾਨ ਕਿਸ ਤਰ੍ਹਾਂ ਆਪਣਾ ਪੇਟ ਪਾਲੇਗਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਲੇ ਕਾਨੂੰਨ ਕਿਰਸਾਨੀ ਨੂੰ ਖਤਮ ਕਰ ਦੇਣਗੇ।
ਇਹ ਵੀ ਪੜ੍ਹੋ-ਨੇਪਾਲ 'ਚ ਚਾਰ ਮੰਤਰੀਆਂ ਤੋਂ ਵਾਪਸ ਲਈ ਗਈ ਉਨ੍ਹਾਂ ਦੀ ਸੰਸਦੀ ਮੈਂਬਰਸ਼ਿਪ
ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਦਾ ਮਾਹੌਲ ਦੇਸ਼ ਵਿਚ ਬਣਾਇਆ ਹੋਇਆ ਹੈ, ਉਹ ਬਹੁਤ ਖ਼ਤਰਨਾਕ ਹੈ। ਕਿਸਾਨ ਬਾਰਡਰਾਂ ’ਤੇ ਕਈ ਮਹੀਨਿਆਂ ਤੋਂ ਬੈਠੇ ਹਨ, ਪਰ ਇਸ ਸਰਕਾਰ ’ਤੇ ਕੋਈ ਉਨ੍ਹਾਂ ਕਿਹਾ ਕਿ ਜੇਕਰ ਲੋਕਤੰਤਰ ਵਿਚ ਲੋਕਾਂ ਦੀ ਹੀ ਸੁਣਵਾਈ ਨਹੀਂ ਹੁੰਦੀ ਤਾਂ ਉਸ ਨਾਲ ਹਾਲਾਤ ਵਿਗੜਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹਾ ਹੀ ਕੁਝ ਕਰਨਾ ਚਾਹੀਦਾ ਹੈ ਜਿਸ ਨਾਲ ਲੋਕਾਂ ਦੀ ਭਲਾਈ ਹੋਵੇ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।