ਕਿਸਾਨੀ ਅੰਦੋਲਨ ਦਰਮਿਆਨ 'ਕੇਂਦਰ' ਦਾ ਨਵਾਂ ਪੈਂਤੜਾ, ਪੰਜਾਬ ਦੇ 'ਕਿਸਾਨਾਂ' 'ਤੇ ਦੋਸ਼ ਮੜ੍ਹਦਿਆਂ ਕਹੀਆਂ ਵੱਡੀਆਂ ਗੱਲਾਂ

04/02/2021 2:20:27 PM

ਚੰਡੀਗੜ੍ਹ (ਰਮਨਜੀਤ) : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਘੋਲ ਦਰਮਿਆਨ ਕੇਂਦਰ ਸਰਕਾਰ ਨੇ ਨਵੀਂ ਚਾਲ ਚੱਲੀ ਹੈ। ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ 'ਤੇ ਦੋਸ਼ ਮੜ੍ਹਦਿਆਂ ਵੱਡੀਆਂ ਗੱਲਾਂ ਕਹੀਆਂ ਗਈਆਂ ਹਨ। ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ 'ਚ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਇਸ ਚਿੱਠੀ 'ਚ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਬੰਧੂਆ ਮਜ਼ਦੂਰ ਬਣਾਏ ਜਾਣ ਦੀ ਗੱਲ ਉਭਾਰੀ ਗਈ ਹੈ।

ਇਹ ਵੀ ਪੜ੍ਹੋ : 'ਪੰਜਾਬ' ਹੋਇਆ ਸ਼ਰਮਸਾਰ, 3 ਮਹੀਨਿਆਂ 'ਚ ਵਾਪਰੀਆਂ 'ਜਬਰ-ਜ਼ਿਨਾਹ' ਦੀਆਂ ਵਾਰਦਾਤਾਂ ਨੇ ਖੜ੍ਹੇ ਕੀਤੇ ਰੌਂਗਟੇ

PunjabKesari

ਇਕ ਪੰਜਾਬੀ ਅਖ਼ਬਾਰ ਦੇ ਹਵਾਲੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬੀ. ਐਸ. ਐਫ. ਵੱਲੋਂ ਇਹ ਸੂਚਨਾ ਦਿੱਤੀ ਗਈ ਹੈ ਕਿ ਸਾਲ 2019-2020 ਦੌਰਾਨ ਸੂਬੇ ਦੇ ਸਰਹੱਦੀ ਇਲਾਕਿਆਂ 'ਚੋਂ ਕਈ ਭਾਰਤੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ ਹਨ। ਬੀ. ਐਸ. ਐਫ. ਦੀ ਪੁੱਛ-ਪੜਤਾਲ 'ਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ 'ਚੋਂ ਬਹੁਤੇ ਕਮਜ਼ੋਰ ਦਿਮਾਗ ਦੇ ਸਨ ਜਾਂ ਫਿਰ ਮਾਨਸਿਕ ਤੌਰ 'ਤੇ ਠੀਕ ਨਹੀਂ ਸਨ ਅਤੇ ਇਹ ਕਿਸਾਨਾਂ ਨਾਲ ਬੰਧੂਆ ਮਜ਼ਦੂਰੀ ਕਰ ਰਹੇ ਸਨ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)

ਬੀ. ਐਸ. ਐਫ. ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮਨੁੱਖੀ ਤਸਕਰੀ ਸਿੰਡੀਕੇਟ ਵੱਲੋਂ ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਚੰਗੀ ਤਨਖਾਹ ਦਾ ਲਾਲਚ ਦੇ ਕੇ ਲਿਆਂਦਾ ਜਾਂਦਾ ਹੈ ਪਰ ਫਿਰ ਇਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਘੱਟ ਤਨਖਾਹ ਦੇਣ ਤੋਂ ਇਲਾਵਾ ਉਨ੍ਹਾਂ ਨਾਲ ਅਣ-ਮਨੁੱਖੀ ਵਰਤਾਓ ਕੀਤਾ ਜਾਂਦਾ ਹੈ। ਇਨ੍ਹਾਂ ਮਜ਼ਦੂਰਾਂ ਤੋਂ ਖੇਤਾਂ 'ਚ ਵੱਧ ਘੰਟੇ ਕੰਮ ਕਰਾਇਆ ਜਾਂਦਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਮਨੁੱਖੀ ਤਸਕਰੀ ਦਾ ਮਾਮਲਾ ਦੱਸਿਆ ਹੈ ਅਤੇ ਪੰਜਾਬ ਸਰਕਾਰ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਮਗਰੋਂ ਕੈਪਟਨ ਦਾ 'ਬੀਬੀਆਂ' ਲਈ ਇਕ ਹੋਰ ਵੱਡਾ ਐਲਾਨ

ਇਸ ਬਾਰੇ ਬੀ. ਕੇ. ਯੂ. (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਇਹ ਨਵਾਂ ਪੈਂਤੜਾ ਅਪਣਾਇਆ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਸਕੇ। ਇਸ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨਾਂ ਦਾ ਤਾਂ ਹਮੇਸ਼ਾ ਹੀ ਪਰਵਾਸੀ ਮਜ਼ਦੂਰਾਂ ਨਾਲ ਸਾਲਾਂ ਤੋਂ ਚੰਗਾ ਨਾਤਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


Babita

Content Editor

Related News