ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹਾਦਸੇ 'ਚ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਕੇਂਦਰ ਸਰਕਾਰ ਦਾ ਅਹਿਮ ਐਲਾਨ

Friday, Apr 14, 2023 - 02:27 PM (IST)

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹਾਦਸੇ 'ਚ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਕੇਂਦਰ ਸਰਕਾਰ ਦਾ ਅਹਿਮ ਐਲਾਨ

ਹੁਸ਼ਿਆਰਪੁਰ/ਗੜ੍ਹਸ਼ੰਕਰ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬੀਤੇ ਦਿਨ ਵਾਪਰੇ ਇਕ ਸੜਕ ਹਾਦਸੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਸੜਕ ਹਾਦਸੇ ਦੇ ਸਮੇਂ ਵਿੱਚ ਆਪਣੇ ਜਾਣ ਵਾਲੇ ਗੁਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਜਿੱਥੇ ਹਾਦਸੇ ਵਿਚ ਮਰੇ ਸ਼ਰਧਾਲੂਆਂ ਪ੍ਰਤੀ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ, ਉਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਵੇਗੀ। 

ਇਹ ਵੀ ਪੜ੍ਹੋ : ਜਲੰਧਰ 'ਚ ਭਾਜਪਾ ਨੂੰ ਲੱਗੇਗਾ ਝਟਕਾ, 'ਆਪ' 'ਚ ਜਾਵੇਗਾ ਇਹ ਵੱਡਾ ਆਗੂ

PunjabKesari

ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੁਸ਼ਿਆਰਪੁਰ ਵਿਖੇ ਸ੍ਰੀ ਖੁਰਾਲਗੜ ਸਾਹਿਬ ਜਾ ਰਹੇ ਪੈਦਲ ਯਾਤਰੀਆਂ ਨੂੰ ਇਕ ਟਰੱਕ ਦੇ ਕੁਚਲ ਦਿੱਤਾ ਸੀ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਲੋਕ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਵਿੱਚੋਂ ਚਾਰ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਵਿਚ ਟੀਨਾ ਨਾਂ ਦੀ ਮਹਿਲਾ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News