ਕੇਂਦਰ ਦਾ ਹਾਈ ਕੋਰਟ ’ਚ ਹਲਫ਼ਨਾਮਾ : ‘ਨਹੀਂ ਖ਼ਤਮ ਹੋਵੇਗੀ MSP ਅਤੇ APMC’

11/26/2020 10:16:06 AM

ਚੰਡੀਗੜ੍ਹ (ਹਾਂਡਾ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਖਲ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਵਕੀਲ ਨੂੰ ਜੰਡਿਆਲਾ ਗੁਰੂ ਦਾ ਰੇਲਵੇ ਟ੍ਰੈਕ ਖ਼ਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਖੇਤੀਬਾੜੀ ਕਾਨੂੰਨਾਂ ਖਿਲਾਫ਼ ਪੰਜਾਬ ਵਿਚ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਹੁਣ ਕਿਸਾਨ ਦਿੱਲੀ ਕੂਚ ਕਰ ਰਹੇ ਹਨ ਪਰ ਕੇਂਦਰ ਸਰਕਾਰ ਦਾ ਸਾਫ ਕਹਿਣਾ ਹੈ ਕਿ ਜੋ ਨਵੇਂ ਖੇਤੀਬਾੜੀ ਕਾਨੂੰਨ ਆਏ ਹਨ, ਉਨ੍ਹਾਂ ਨਾਲ ਨਾ ਐੱਮ. ਐੱਸ. ਪੀ. ਖ਼ਤਮ ਹੋਵੇਗੀ ਅਤੇ ਨਾ ਹੀ ਏ. ਪੀ. ਐੱਮ. ਸੀ.।

ਪੜ੍ਹੋ ਇਹ ਵੀ ਖਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

ਕੇਂਦਰ ਦੇ ਵਕੀਲ ਧੀਰਜ ਜੈਨ ਨੇ ਦੱਸਿਆ ਕਿ ਸਰਕਾਰ ਨੇ 2 ਐਫੀਡੈਵਿਟ ਦਾਖਲ ਕੀਤੇ ਹਨ। ਇਕ ਖੇਤੀਬਾੜੀ ਮੰਤਰਾਲਾ ਵਲੋਂ, ਜਿਸ ਵਿਚ ਦੱਸਿਆ ਗਿਆ ਹੈ ਐੱਮ. ਐੱਸ. ਪੀ. ਅਤੇ ਏ. ਪੀ. ਐੱਮ. ਸੀ. ਜਾਰੀ ਰਹੇਗੀ ਅਤੇ ਦੂਜਾ ਰੇਲਵੇ ਮੰਤਰਾਲੇ ਨੇ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਕੋਰਟ ਨੂੰ ਦੱਸਿਆ ਗਿਆ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨਾਲ ਚਰਚਾ ਕਰ ਰਹੀ ਹੈ। ਕਿਸਾਨਾਂ ਨਾਲ 13 ਅਕਤੂਬਰ ਨੂੰ ਚਰਚਾ ਹੋਈ। 13 ਨਵੰਬਰ ਨੂੰ ਕੇਂਦਰੀ ਖੇਤੀਬਾੜੀ ਅਤੇ ਰੇਲਵੇ ਮੰਤਰੀ ਨੇ ਕਿਸਾਨਾਂ ਨਾਲ 8 ਘੰਟੇ ਮੀਟਿੰਗ ਕੀਤੀ ਅਤੇ ਹੁਣ ਕਿਸਾਨਾਂ ਨੂੰ 3 ਦਸੰਬਰ ਨੂੰ ਚਰਚਾ ਲਈ ਸੱਦਾ ਭੇਜਿਆ ਹੈ। 

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ

ਵਕੀਲ ਜੈਨ ਨੇ ਦੱਸਿਆ ਕਿ ਰੇਲਵੇ ਮੰਤਰਾਲਾ ਨੇ ਸਟੇਟਸ ਰਿਪੋਰਟ ਵਿਚ ਦੱਸਿਆ ਹੈ ਕਿ ਪੰਜਾਬ ਵਿਚ ਹੁਣ ਮਾਲ-ਗੱਡੀਆਂ ਅਤੇ ਪੈਸੇਂਜਰ ਟ੍ਰੇਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਹਾਲਾਂਕਿ ਜੰਡਿਆਲਾ ਗੁਰੂ ਵਿਚ ਅਜੇ ਵੀ ਕਿਸਾਨ ਧਰਨੇ ’ਤੇ ਬੈਠੇ ਹੋਏ ਹਨ, ਜਿਸ ਕਾਰਨ ਉੱਥੋਂ ਦੀ ਟ੍ਰੇਨਾਂ ਨੂੰ ਡਾਇਵਰਟ ਕਰਨਾ ਪੈ ਰਿਹਾ ਹੈ। ਹਾਈ ਕੋਰਟ ਨੇ ਕੇਂਦਰ ਦੇ ਵਕੀਲ, ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਕਿਸਾਨਾਂ ਦੇ ਵਕੀਲ ਬਲਤੇਜ ਸਿੱਧੂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਲਦੀ ਤੋਂ ਜਲਦੀ ਰੇਲਵੇ ਟ੍ਰੈਕ ’ਤੋਂ ਧਰਨੇ ਨੂੰ ਖ਼ਤਮ ਕਰਵਾਓ ਅਤੇ ਸਟੇਟਸ ਰਿਪੋਰਟ ਦਾਖਲ ਕਰੋ।

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੰਜਾਬ ਸਰਕਾਰ ਨੇ ਐਫੀਡੈਵਿਟ ਵਿਚ ਦੱਸਿਆ ਕਿ ਮੁੱਖ ਮੰਤਰੀ ਕੈ. ਅਮਰਿੰਦਰ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਟ੍ਰੈਕ ਖਾਲੀ ਕਰਨ ਦੀ ਅਪੀਲ ਕੀਤੀ ਹੈ। ਪੂਰੇ ਪੰਜਾਬ ਵਿਚ ਟ੍ਰੈਕ ਅਤੇ ਰੇਲਵੇ ਸਟੇਸ਼ਨਾਂ ਤੋਂ ਕਿਸਾਨਾਂ ਦਾ ਧਰਨਾ ਉਠ ਚੁੱਕਿਆ ਹੈ ਸਿਰਫ਼ ਜੰਡਿਆਲਾ ਗੁਰੂ ਦੇ ਕਿਸਾਨਾਂ ਨਾਲ ਅਜੇ ਗੱਲਬਾਤ ਬਾਕੀ ਹੈ। ਉਨ੍ਹਾਂ ਨੂੰ ਵੀ ਮੁਲਾਕਾਤ ਲਈ ਬੁਲਾਇਆ ਹੈ।

ਪੜ੍ਹੋ ਇਹ ਵੀ ਖਬਰ - ''ਵੱਡੀ ਇਲਾਇਚੀ'' ਦੀ ਵਰਤੋਂ ਨਾਲ ਹੋਣਗੇ ਬੇਮਿਸਾਲ ਫ਼ਾਇਦੇ, ਦੂਰ ਹੋਣਗੀਆਂ ਇਹ ਬੀਮਾਰੀਆਂ

ਉਥੇ ਹੀ, ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰਾਲਾ ਵਲੋਂ ਦਾਖਲ ਹਲਫ਼ਨਾਮੇ ’ਤੇ ਕਿਸਾਨਾਂ ਵਲੋਂ ਕੋਰਟ ਵਿਚ ਪੇਸ਼ ਵਕੀਲ ਸਿੱਧੂ ਨੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਗਲੀ ਸੁਣਵਾਈ ਵਿਚ ਕੋਰਟ ਨੂੰ ਕੇਂਦਰ ਸਰਕਾਰ ਦੇ ਐਕਟ ਬਾਰੇ ਪੂਰੀ ਜਾਣਕਾਰੀ ਦੇ ਕੇ ਦੱਸਾਂਗੇ ਕਿ ਕਿਵੇਂ ਕਾਨੂੰਨਾਂ ਕਾਰਨ ਫ਼ਸਲਾਂ ਦੀ ਐੱਮ.ਐੱਸ.ਪੀ. ਖ਼ਤਮ ਹੋ ਸਕਦੀ ਹੈ। ਸਾਰੇ ਪੱਖਾਂ ਦੇ ਮਸਲਿਆਂ ਦਾ ਹੱਲ ਕੱਢਣ ਲਈ ਗੱਲਬਾਤ ਕਰ ਕੇ 1 ਦਸੰਬਰ ਤਕ ਸਟੇਟਸ ਰਿਪੋਰਟ ਦਾਖਲ ਕਰਨ ਨੂੰ ਕਿਹਾ ਗਿਆ ਹੈ। ਗੱਲਬਾਤ ਲਈ ਐਡੀਸ਼ਨਲ ਸਾਲੀਸਟਰ ਜਨਰਲ, ਪੰਜਾਬ ਦੇ ਐਡਵੋਕੇਟ ਜਨਰਲ ਅਤੇ ਕਿਸਾਨਾਂ ਦੇ ਵਕੀਲਾਂ ਨੂੰ ਬੈਠਕ ਕਰਨ ਨੂੰ ਕਿਹਾ ਗਿਆ ਹੈ।

ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ਤੇ ਵਾਲਾਂ ਦੀ ਖ਼ੂਬਸੂਰਤੀ ਵਧਾਉਣ ਲਈ ਇਸ ‘ਪਾਣੀ’ ਦੀ ਕਰੋ ਵਰਤੋਂ


rajwinder kaur

Content Editor

Related News