ਖੇਤੀ ਬਿੱਲਾਂ 'ਤੇ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਕੇਂਦਰ ਵੱਲੋਂ ਸੱਦਾ
Tuesday, Oct 06, 2020 - 10:31 PM (IST)

ਚੰਡੀਗੜ੍ਹ - ਕਿਸਾਨਾਂ ਦੇ ਵਧਦੇ ਰੋਸ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਸਰਕਾਰ ਵਲੋਂ ਕਿਸਾਨ ਯੂਨੀਅਨਾਂ ਨੂੰ ਖੇਤੀ ਆਰਡੀਨੈਂਸਾਂ 'ਤੇ ਗੱਲਬਾਤ ਕਰਨ ਲਈ 8 ਤਾਰੀਖ਼ ਦਿਨ ਵੀਰਵਾਰ ਨੂੰ ਖੇਤੀਬਾੜੀ ਭਵਨ ਦਾ ਸੱਦਾ ਆਇਆ ਹੈ। ਇਹ ਬੈਠਕ ਦੁਪਹਿਰ 2.50 ਵਜੇ ਕੀਤੀ ਜਾਵੇਗੀ ਅਤੇ ਇਸ 'ਚ ਖੇਤੀ ਬਿੱਲਾਂ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੋਈ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।