ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ
Monday, Mar 10, 2025 - 12:55 PM (IST)

ਚੰਡੀਗੜ੍ਹ : ਮਾਸਾਹਾਰੀ ਭੋਜਨ ਖਾਣ ਵਾਲਿਆਂ ਲਈ ਇਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਵਿਚ ਬਰਡ ਫਲੂ ਦਾ ਖ਼ਤਰਨਾਕ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਪੰਜਾਬ ਤੋਂ ਇਲਾਵਾ 9 ਹੋਰ ਸੂਬਿਆਂ ਵਿਚ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਫਲੂ ਲਗਾਤਾਰ ਵੱਧ ਰਹੇ ਖ਼ਤਰੇ ਅਤੇ ਜਾਨਲੇਵਾ ਐੱਚ.5ਐਨ1 ਵਾਇਰਸ ਦੇ ਫੈਲਣ ਦੇ ਖਤਰੇ ਨੂੰ ਭਾਂਪਦਿਆਂ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਨੇ ਵਾਰਨਿੰਗ ਦਿੱਤੀ ਹੈ ਕਿ ਬਿਮਾਰੀ ਵਾਲਾ ਚਿਕਨ ਨਾਲ ਕੋਈ ਵੀ ਵਿਅਕਤੀ ਇਸ ਘਾਤਕ ਵਾਇਰਸ ਦੀ ਲਪੇਟ ਵਿਚ ਆ ਸਕਦਾ ਹੈ। ਇਸ ਲਈ ਚਿਕਨ ਖਾਣ ਵਾਲਿਆਂ ਨੂੰ ਖਾਸ ਤੌਰ 'ਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ, ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ
ਇਥੇ ਹੀ ਬਸ ਨਹੀਂ ਹੈ ਕਿ ਸਿਹਤ ਮਾਹਰਾਂ ਨ ਇਸ ਵਾਇਰਸ ਦੇ ਕੁਝ ਭਿਆਨਕ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ, ਜਿ੍ਹਾਂ ਵਿਚ ਤੇਜ਼ ਖਾਂਸੀ ਲਗਾਤਾਰ ਜ਼ੁਕਾਮ ਅਤੇ ਸਭ ਤੋਂ ਖਤਰਨਾਕ ਨੱਕ ਵਿਚੋਂ ਖੂਨ ਆਉਣਆ ਸ਼ਾਮਲ ਹਨ। ਜੇਕਰ ਕਿਸੇ ਨੂੰ ਵੀ ਇਹ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਲਾਹ ਲੈਣ ਦੀ ਹਾਦਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੇਵਾ ਸੰਭਾਲਣ ’ਤੇ ਗਿਆਨੀ ਹਰਪ੍ਰੀਤ ਦਾ ਵੱਡਾ ਬਿਆਨ
ਕੀ ਕਿਹਾ ਗਿਆ ਅਲਰਟ ਵਿਚ
ਮੰਤਰਾਲੇ ਦੀ ਸਕੱਤਰ ਅਲਕਾ ਉਪਾਧਿਆਏ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਏਵੀਅਨ ਇਨਫਲੂਐਂਜ਼ਾ (ਐਚ5ਐਨ1) ਵਾਇਰਸ ਨੇ ਭਾਰਤ ਵਿਚ ਪੈਰ ਪਸਾਰ ਲਏ ਹਨ। ਜੋ ਲੋਕ ਸੰਕਰਮਿਤ ਚਿਕਨ ਖਾਂਦੇ ਹਨ, ਉਹ ਵਾਇਰਸ ਨਾਲ ਸੰਕਰਮਿਤ ਹੋ ਸਕਦੇ ਹਨ। ਮੰਤਰਾਲੇ ਦੁਆਰਾ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਨਵਰੀ 2025 ਤੋਂ, ਸਰਕਾਰੀ ਮਲਕੀਅਤ ਵਾਲੇ ਪੋਲਟਰੀ ਫਾਰਮਾਂ ਸਮੇਤ 9 ਸੂਬਿਆਂ ਵਿਚ ਏਵੀਅਨ ਫਲੂ (H5N1) ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਸ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਤੁਰੰਤ ਧਿਆਨ ਦੇਣ ਦੀ ਲੋੜ ਹੈ। ਸਾਰੇ ਸਰਕਾਰੀ, ਵਪਾਰਕ ਅਤੇ ਬੈਕਯਾਰਡ ਪੋਲਟਰੀ ਫਾਰਮਾਂ ਨੂੰ ਜੈਵਿਕ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਸਰਹੱਦ ਕੀਤੀ ਗਈ ਸੀਲ ! ਵੱਡੀ ਗਿਣਤੀ 'ਚ ਪੁਲਸ ਤਾਇਨਾਤ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਲੋਕ ਰੋਜ਼ਾਨਾ ਚਿਕਨ ਦਾ ਸੇਵਨ ਕਰਦੇ ਹਨ, ਸਿਰਫ ਪੁਰਸ਼ ਹੀ ਨਹੀਂ ਸਗੋਂ ਔਰਤਾਂ ਅਤੇ ਬੱਚੇ ਵੀ ਰੋਜ਼ਾਨਾ ਮਾਸਾਹਾਰੀ ਭੋਜਨ ਖਾਂਦੇ ਹਨ। ਲਿਹਾਜ਼ਾ ਇਨ੍ਹਾਂ ਲੋਕਾਂ ਨੂੰ ਚਿਕਨ ਖਾਣ ਸਮੇਂ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ, ਜੇਕਰ ਕਿਸੇ ਨੂੰ ਮਾਹਰਾਂ ਵਲੋਂ ਸੁਝਾਏ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਡਾਕਟਰ ਕੋਲ ਪਹੁੰਚ ਕੇ ਚੈੱਕਅਪ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e