ਕੇਂਦਰ ਵੱਲੋਂ ਕਿਸਾਨਾਂ ਨਾਲ 4 ਮਈ ਦੀ ਮੀਟਿੰਗ ਮੁਲਤਵੀ, ਕਿਹਾ- ਪੰਜਾਬ ਸਰਕਾਰ ਦੀ ਮੌਜੂਦਗੀ ਜ਼ਰੂਰੀ

Thursday, May 01, 2025 - 08:10 PM (IST)

ਕੇਂਦਰ ਵੱਲੋਂ ਕਿਸਾਨਾਂ ਨਾਲ 4 ਮਈ ਦੀ ਮੀਟਿੰਗ ਮੁਲਤਵੀ, ਕਿਹਾ- ਪੰਜਾਬ ਸਰਕਾਰ ਦੀ ਮੌਜੂਦਗੀ ਜ਼ਰੂਰੀ

ਨਵੀਂ ਦਿੱਲੀ : ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਕਿਸਾਨੀ ਮੰਗਾਂ ਨੂੰ ਲੈ ਕੇ 4 ਮਈ ਨੂੰ ਮੀਟਿੰਗ ਰੱਖੀ ਗਈ ਸੀ। ਇਸ ਨੂੰ ਲੈ ਕੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਇਹ ਕਹਿੰਦਿਆਂ ਮੀਟਿੰਗ ਮੁਲਤਵੀ ਕਰ ਦਿੱਤੀ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਮੌਜੂਦਗੀ ਜ਼ਰੂਰੀ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਸ਼ਾਮਲ ਨਾ ਕਰਨ ਦੀ ਮੰਗ ਕੀਤੀ ਗਈ ਸੀ।

ਫਰੀਦਕੋਟ 'ਚ ਮਿਲਿਆ ਪਾਕਿਸਤਾਨੀ ਬਲੂਨ! ਕਿਸਾਨ ਦੀ ਸ਼ਿਕਾਇਤ ਮਗਰੋਂ ਜਾਂਚ ਸ਼ੁਰੂ

ਦੱਸ ਦਈਏ ਕਿ ਜਾਰੀ ਕੀਤੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਕੇਂਦਰੀ ਮੰਤਰੀਆਂ ਅਤੇ ਦੋਵਾਂ ਜਥੇਬੰਦੀਆਂ ਵਿਚਕਾਰ ਹੋਈ ਪਿਛਲੀ ਮੀਟਿੰਗ ਵਿੱਚ ਅਗਲੀ ਮੀਟਿੰਗ 4 ਮਈ ਨੂੰ ਤੈਅ ਕੀਤੀ ਗਈ ਸੀ, ਜਿਸ ਦੇ ਸੰਦਰਭ ਵਿੱਚ 25.04.2025 ਨੂੰ ਇੱਕ ਪੱਤਰ ਵੀ ਭੇਜਿਆ ਗਿਆ ਸੀ। ਇਸ ਤੋਂ ਬਾਅਦ ਤੁਹਾਡਾ 27 ਅਪ੍ਰੈਲ 2025 ਦਾ ਪੱਤਰ ਪ੍ਰਾਪਤ ਹੋਇਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਆਉਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕੀਤਾ ਜਾਵੇ, ਨਹੀਂ ਤਾਂ ਦੋਵੇਂ ਜਥੇਬੰਦੀਆਂ ਇਸ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਣਗੀਆਂ। ਜਿਵੇਂ ਕਿ ਤੁਸੀਂ ਜਾਣਦੇ ਹੋ, ਰਾਜ ਸਰਕਾਰਾਂ ਸੰਘੀ ਢਾਂਚੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਮੀਟਿੰਗ ਵਿੱਚ ਸੂਬਾ ਸਰਕਾਰ ਨੂੰ ਸ਼ਾਮਲ ਕਰਨਾ ਉਚਿਤ ਹੋਵੇਗਾ। ਤੁਹਾਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਉਪਰੋਕਤ ਫੈਸਲੇ 'ਤੇ ਮੁੜ ਵਿਚਾਰ ਕਰੋ, ਤਾਂ ਜੋ ਅਸੀਂ ਗੱਲਬਾਤ ਰਾਹੀਂ ਹੱਲ ਵੱਲ ਵਧ ਸਕੀਏ।

PunjabKesari

ਪਾਣੀਆਂ ਦੇ ਮੁੱਦੇ 'ਤੇ ਐਕਸ਼ਨ ਮੋਡ 'ਚ ਮਾਨ ਸਰਕਾਰ! ਸੱਦ ਲਈ ਆਲ-ਪਾਰਟੀ ਮੀਟਿੰਗ 

ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਹਾਂ-ਪੱਖੀ ਵਿਚਾਰ ਕਰਕੇ ਰਾਜ ਦੀ ਸ਼ਮੂਲੀਅਤ ਨਾਲ ਮੀਟਿੰਗ ਲਈ ਸਹਿਮਤੀ ਦਿੱਤੀ ਜਾਵੇ। 4 ਮਈ ਦੀ ਮੀਟਿੰਗ ਤੁਹਾਡੇ ਸਹਿਮਤ ਹੋਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅਗਲੀ ਮੀਟਿੰਗ ਦੀ ਤਰੀਕ ਤੁਹਾਡੇ ਤੋਂ ਜਾਣਕਾਰੀ ਲੈਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਪੱਤਰ ਜਗਜੀਤ ਸਿੰਘ ਡੱਲੇਵਾਲ ਦੇ ਨਾਂ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਸ਼ਾਮਲ ਹੋਣ ਵਾਲੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News